29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਨਜੀਤ ਸਿੰਘ ਦਸੂਹਾ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-05-2026
ਟਾਂਡਾ ਉੜਮੁੜ, 21 ਮਈ (ਕੁਲਬੀਰ ਸਿੰਘ ਗੁਰਾਇਆ)-ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਹੁਸ਼ਿਆਰਪੁਰ ਮਨਜੀਤ ਸਿੰਘ ਦਸੂਹਾ ਵਲੋਂ ਪਾਰਟੀ ਦੇ ਨਵੇਂ ਬਣੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਦੇ ਸੀਨੀਅਰ ਲੀਡਰ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਜ਼ਿਲ੍ਹਾ ਅਬਜ਼ਰਵਰ ਜਰਨੈਲ ਸਿੰਘ ਗੜ੍ਹਦੀਵਾਲ, ਸਕੱਤਰ ਜਨਰਲ ਸੁਖਵਿੰਦਰ ਸਿੰਘ ਮੂਨਕ, ਹਲਕਾ ਸ਼ਾਮਚੁਰਾਸੀ ਦੇ ਸੇਵਾਦਾਰ ਮਦਨ ਮੋਹਨ ਸਿੰਘ ਮੂਸਾ, ਚੀਫ਼ ਨਿਰਮਲ ਸਿੰਘ ਮੁਕੇਰੀਆਂ ਦੀ ਹਾਜ਼ਰੀ 'ਚ ਪਾਰਟੀ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਰੇ ਅਹੁਦੇਦਾਰ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਪੰਥਕ ਦਿੱਖ ਵਾਲੇ ਆਗੂਆਂ ਤੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਮਾਣ ਸਤਿਕਾਰ ਦਿੱਤਾ ਹੈ | ਇਸ ਮੌਕੇ ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜ੍ਹਦੀਵਾਲ, ਸੁਖਵਿੰਦਰ ਸਿੰਘ ਮੂਨਕ ਨੇ ਕਿਹਾ ਕਿ ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ ਜ਼ਿਲ੍ਹਾ ਹੁਸ਼ਿਆਰਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਜਥੇਦਾਰ ਹਰਪ੍ਰੀਤ ਸਿੰਘ ਪਾਰਟੀ ਪ੍ਰਧਾਨ ਦੀ ਅਗਵਾਈ ਵਿਚ ਮਜ਼ਬੂਤੀ ਨਾਲ ਚੋਣਾਂ ਲੜੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੀਆਂ ਜ਼ਮਾਨਤਾਂ ਵੀ ਨਹੀਂ ਬਚਾ ਪਾਉਣਗੇ | ਇਸ ਮੌਕੇ ਕਿਰਪਾਲ ਸਿੰਘ, ਜਸਵਿੰਦਰ ਸਿੰਘ ਸੋਨੰੂ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਲਖਵੰਤ ਸਿੰਘ ਚੀਮਾ, ਪਰਮਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਹੁਸ਼ਿਆਰਪੁਰ, ਬਲਵਿੰਦਰ ਸਿੰਘ ਮਿਆਣੀ, ਗੁਰਦੇਵ ਸਿੰਘ ਜੀਆ ਨੱਥਾ, ਬਲਜੀਤ ਸਿੰਘ ਕਾਨੰੂਗੋ, ਸੂਬੇਦਾਰ ਮੇਜਰ ਦਿਆਲ ਸਿੰਘ, ਇੰਸਪੈਕਟਰ ਗੁਰਦੀਪ ਸਿੰਘ, ਅਮਰਪ੍ਰੀਤ ਸਿੰਘ ਮੰਨਾ ਜ਼ਿਲ੍ਹਾ ਕਲੈਕਟਰ, ਉਕਾਰ ਸਿੰਘ, ਬਲਜਿੰਦਰ ਸਿੰਘ, ਗੁਰਦੇਵ ਸਿੰਘ, ਭੁਪਿੰਦਰ ਸਿੰਘ, ਬਲਬੀਰ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਸਿੰਘਪੁਰਾ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਮਨੀ ਸਿੰਘ ਕਲੋਆ, ਗੁਰਬਖ਼ਸ਼ ਸਿੰਘ ਜੰਡੌਰ, ਜਸਬੀਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਦਿ ਧਰਮ ਮੰਡਲ ਦੇ 100 ਸਾਲਾ ਸਥਾਪਨਾ ਦਿਵਸ ਸੰਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ-ਸੰਤ ਸੁਰਿੰਦਰ ਦਾਸ ਅਗਲੀ ਖ਼ਬਰ ਬੈਂਸ ਦੀ ਅਗਵਾਈ 'ਚ ਲਾਲੀ ਬਾਜਵਾ, ਹਰਮਿੰਦਰ ਸੰਧੂ, ਭੀਲੋਵਾਲ ਤੇ ਕੋਹਲੀ ਦਾ ਸਨਮਾਨ
Ad Position 24