29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਿੰਪਾ ਵਲੋਂ ਸ੍ਰੀ ਗੁਰੂ ਰਵਿਦਾਸ ਨਗਰ ਆਦਮਵਾਲ 'ਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ੍ਰੀ ਗੁਰੂ ਰਵਿਦਾਸ ਨਗਰ ਆਦਮਵਾਲ 'ਚ ਨਵੇਂ ਟਿਊਬਵੈੱਲ ਲਗਾਉਣ ਦੇ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ 'ਚ ਇਕਸਾਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਜਿਥੇ ਵੀ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੀ ਲੋੜ ਹੈ, ਉਥੇ ਤਰਜੀਹ ਦੇ ਆਧਾਰ 'ਤੇ ਕੰਮ ਕੀਤੇ ਜਾ ਰਹੇ ਹਨ | ਵਿਧਾਇਕ ਜਿੰਪਾ ਨੇ ਕਿਹਾ ਕਿ ਟਿਊਬਵੈੱਲ ਲਗਾਉਣ ਦੇ ਇਸ ਮਹੱਤਵਪੂਰਨ ਕਾਰਜ ਲਈ ਪਿੰਡ ਦੇ ਬਲਕਾਰ ਸਿੰਘ, ਨਿਰਮਲਾ ਦੇਵੀ, ਅਮਨਦੀਪ ਸਿੰਘ ਤੇ ਦੇਸਰਾਜ ਨੇ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਇਸ ਦਾ ਲਾਭ ਮਿਲ ਸਕੇ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਸੁਨੀਲ ਕੁਮਾਰ, ਮਨੀਸ਼, ਜੀਵਨ, ਕਮੇਟੀ ਮੈਂਬਰ ਰਘੁਵੀਰ ਕੌਰ, ਬਖ਼ਤਾਵਰ, ਰਾਜਨ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੈਰਿਟ ਸੂਚੀ 'ਚ ਆਈ ਰੀਤਿਕਾ ਦਾ ਨਕਦ ਰਾਸ਼ੀ ਨਾਲ ਸਨਮਾਨ ਅਗਲੀ ਖ਼ਬਰ ਤਾਪਮਾਨ 'ਚ ਬੱਚਿਆਂ, ਬਜ਼ੁਰਗਾਂ ਤੇ ਮਜ਼ਦੂਰਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਅਪੀਲ-ਐਸ. ਐਮ. ਓ. ਡਾ. ਨੀਲਮ
Ad Position 24