29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੇ. ਐਮ. ਐੱਸ. ਕਾਲਜ ਵਿਖੇ ਵਿਦਿਆਰਥੀਆਂ ਲਈ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ-ਪਿ੍ੰਸੀਪਲ ਡਾ. ਮਾਨਵ ਸੈਣੀ

Ad Position 21
No active advertisement
ਅਜੀਤ ਡੈਸਕ 22-05-2026
ਦਸੂਹਾ, 21 ਮਈ (ਭੁੱਲਰ)-ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਵਿਖੇ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿਚ ਬੀ. ਐੱਸ. ਸੀ. ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ (3 ਸਾਲਾ ਡਿਗਰੀ ਕੋਰਸ), ਬੈਚਲਰ ਇੰਨ ਹੋਟਲ ਮੈਨੇਜਮੈਂਟ ਐਂਡ ਕੈਟਿ੍ੰਗ ਟੈਕਨੋਲੋਜੀ (4 ਸਾਲਾ ਡਿਗਰੀ ਕੋਰਸ) ਤੇ ਬੈਚਲਰ ਆਫ਼ ਪੁਲਿਸ ਐਂਡ ਪਬਲਿਕ ਐਡਮਿਨਿਸਟਰੇਸ਼ਨ (3 ਸਾਲਾ ਡਿਗਰੀ ਕੋਰਸ) ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਹ ਕੋਰਸ ਆਧੁਨਿਕ ਯੁੱਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਆਪਣੇ ਹੁਨਰ ਨੂੰ ਨਿਖਾਰ ਕੇ ਦੇਸ਼ ਅਤੇ ਵਿਦੇਸ਼ ਵਿਚ ਉੱਚ ਪੱਧਰੀ ਰੋਜ਼ਗਾਰ ਪ੍ਰਾਪਤ ਕਰ ਸਕਣ | ਉਨ੍ਹਾਂ ਅੱਗੇ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਵਰਗੇ ਕੋਰਸ ਭਵਿੱਖ ਦੀ ਟੈਕਨੋਲੋਜੀ ਨਾਲ ਜੁੜੇ ਹੋਏ ਹਨ, ਜਦਕਿ ਹੋਟਲ ਮੈਨੇਜਮੈਂਟ ਤੇ ਪਬਲਿਕ ਐਡਮਿਨਿਸਟਰੇਸ਼ਨ ਦੇ ਖੇਤਰਾਂ 'ਚ ਵੀ ਬੇਹੱਦ ਰੋਜ਼ਗਾਰ ਦੇ ਮੌਕੇ ਉਪਲਬਧ ਹਨ | ਕਾਲਜ ਮੈਨੇਜਮੈਂਟ ਦਾ ਉਦੇਸ਼ ਪਿੰਡਾਂ ਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆ ਅਤੇ ਗੁਣਵੱਤਾ ਭਰੀ ਸਿੱਖਿਆ ਉਪਲਬੱਧ ਕਰਵਾਉਣਾ ਹੈ ਤਾਂ ਜੋ ਉਹ ਆਪਣੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਅੱਗ ਨਾਲ 3 ਗੁੱਜਰ ਪਰਿਵਾਰਾਂ ਦੇ ਕੁੱਲ ਸੜੇ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਪੈਟਰੋਲ ਪੰਪਾਂ 'ਤੇ ਨਹੀਂ ਮਿਲ ਰਿਹਾ ਤੇਲ, ਲੋਕ ਹੋ ਰਹੇ ਖੱਜਲ <br/>
Ad Position 24