29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅੱਗ ਨਾਲ 3 ਗੁੱਜਰ ਪਰਿਵਾਰਾਂ ਦੇ ਕੁੱਲ ਸੜੇ, ਲੱਖਾਂ ਦਾ ਨੁਕਸਾਨ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਪਿੰਡ ਚੱਗਰਾਂ ਦੇ ਚੋਅ 'ਚ ਬੀਤੀ ਦੇਰ ਰਾਤ ਗੁੱਜਰ ਭਾਈਚਾਰੇ ਨਾਲ ਸੰਬੰਧਿਤ 3 ਪਰਿਵਾਰਾਂ ਦੇ ਕੁੱਲ ਸੜ ਜਾਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਗਾਮੀ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ 2 ਵਜੇ ਅਚਾਨਕ ਤਿੰਨ ਪਰਿਵਾਰਾਂ ਦੇ ਕੁੱਲਾ ਨੂੰ ਅੱਗ ਲੱਗ ਗਈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੀ ਮਦਦ ਨਾਲ ਬੜੀ ਮੁਸ਼ੱਕਤ ਉਪਰੰਤ ਅੱਗ 'ਤੇ ਕਾਬੂ ਪਾਇਆ ਗਿਆ, ਪਰ ਅੱਗ ਇੰਨੀ ਭਿਆਨਕ ਸੀ ਕਿ ਗਹਿਣੇ, ਨਕਦੀ, ਕੱਪੜੇ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਭਾਰੀ ਨੁਕਸਾਨ ਦੀ ਪੂਰਤੀ ਲਈ ਆਰਥਿਕ ਮਦਦ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ |
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ, ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਸਹਿਣ ਨਹੀਂ-ਮੰਝਪੁਰ ਅਗਲੀ ਖ਼ਬਰ ਕੇ. ਐਮ. ਐੱਸ. ਕਾਲਜ ਵਿਖੇ ਵਿਦਿਆਰਥੀਆਂ ਲਈ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ-ਪਿ੍ੰਸੀਪਲ ਡਾ. ਮਾਨਵ ਸੈਣੀ...
Ad Position 24