ਨੌਸ਼ਹਿਰਾ ਪੱਤਣ, 21 ਮਈ (ਗੁਰਜੀਤ ਸਿੰਘ ਭੰਮਰਾ)-ਪੰਜਾਬ ਦੀ 'ਆਪ' ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੇ ਬਣਦੇ ਡੀ. ਏ. ਨੂੰ ਰੋਕਣ ਲਈ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸਟੇਅ ਦੇਣ ਤੋਂ ਇਨਕਾਰ ਕਰਨਾ ਮੁਲਾਜ਼ਮ ਵਰਗ ਦੇ ਹੱਕਾਂ ਤੇ ਸੱਚਾਈ ਦੀ ਵੱਡੀ ਜਿੱਤ ਹੈ | ਇਹ ਪ੍ਰਗਟਾਵਾ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਮੁਲਾਜ਼ਮਾਂ ਦਾ ਡੀ. ਏ. ਰੋਕ ਕੇ ਉਨ੍ਹਾਂ ਦੇ ਮੁੱਢਲੇ ਅਧਿਕਾਰਾਂ ਤੇ ਡਾਕਾ ਮਾਰਨ ਦੀ ਘਿਣਾਉਣੀ ਕਾਰਵਾਈ ਕੀਤੀ ਹੈ ਜੋ ਕਿ ਮੁਲਾਜ਼ਮ ਵਰਗ ਨਾਲ ਵੱਡੀ ਬੇਇਨਸਾਫ਼ੀ ਹੈ | ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ | ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਰਵੱਈਏ ਤੋਂ ਸਮੁੱਚਾ ਮੁਲਾਜ਼ਮ ਵਰਗ ਖ਼ਫ਼ਾ ਹੈ |