ਮਾਹਿਲਪੁਰ, 21 ਮਈ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਐਮ. ਏ. ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਤੇ ਤੀਜਾ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਦਾ ਕਾਲਜ ਦੇ ਪਿ੍ੰਸੀਪਲ ਡਾ ਪਰਵਿੰਦਰ ਸਿੰਘ ਤੇ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਤਾਰਾ ਦੇਵੀ ਨੇ ਦੱਸਿਆ ਕਿ ਐਮ. ਏ. ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਵਿਚ ਗੁਰਵਿੰਦਰ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕੀਰਤੀ ਜਸਵਾਲ ਨੇ 77 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਤਾਨੀਆ ਗਰਚਾ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਮੈਸਟਰ ਤੀਜਾ ਦੇ ਨਤੀਜੇ 'ਚ ਵਿਦਿਆਰਥਣ ਅਨੀਸ਼ਾ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਾਜਵਿੰਦਰ ਕੌਰ 78.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪਰਮਜੀਤ ਕੌਰ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵਿਦਿਆਰਥਣਾਂ ਨੂੰ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ | ਸਨਮਾਨ ਸਮਾਰੋਹ ਦੌਰਾਨ ਪਿ੍ੰਸੀਪਲ ਡਾ. ਪਰਵਿੰਦਰ ਸਿੰਘ, ਡਾ. ਤਾਰਾ ਦੇਵੀ, ਡਾ. ਵਰਿੰਦਰ ਆਜ਼ਾਦ ਸਮੇਤ ਹਾਜ਼ਰ ਸਟਾਫ਼ ਮੈਂਬਰਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |