29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੰਤ ਬਾਬਾ ਪ੍ਰੇਮ ਸਿੰਘ ਦੀ ਸਾਲਾਨਾ 76ਵੀਂ ਬਰਸੀ ਮੌਕੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

Ad Position 21
No active advertisement
ਅਜੀਤ ਡੈਸਕ 22-05-2026
ਟਾਂਡਾ ਉੜਮੁੜ, 21 ਮਈ (ਭਗਵਾਨ ਸਿੰਘ ਸੈਣੀ)-ਸੰਤ ਬਾਬਾ ਪ੍ਰੇਮ ਸਿੰਘ ਦੀ ਸਾਲਾਨਾ 76ਵੀਂ ਬਰਸੀ ਦੇ ਸੰਬੰਧ ਵਿਚ ਕਰਵਾਏ ਜਾ ਰਹੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਤੇ ਭਾਵਨਾ ਨਾਲ ਪਾਏ ਗਏ | ਧਾਰਮਿਕ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕਾਂ ਤੇ ਸੰਤ ਮਹਾਂਪੁਰਸ਼ਾਂ ਵਲੋਂ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖ ਇਤਿਹਾਸ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਸੰਗਤਾਂ ਨੂੰ ਨਾਮ ਸਿਮਰਨ ਅਤੇ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਦੂਰ-ਦੂਰ ਤੋਂ ਪਹੁੰਚੀਆਂ ਸੰਗਤਾਂ ਨੇ ਸੰਤ ਬਾਬਾ ਪ੍ਰੇਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਸੁਰਿੰਦਰ ਕੌਰ ਮਿਆਣੀ, ਡਾ. ਲਖਮੀਰ ਸਿੰਘ ਚੌਧਰੀ, ਪਿ੍ੰਸੀਪਲ ਕੁਲਦੀਪ ਰਾਜ, ਸਾਬਕਾ ਪਿ੍ੰਸੀਪਲ ਹਰਭਜਨ ਸਿੰਘ ਮੱਲੀ, ਮਾਸਟਰ ਦਵਿੰਦਰ ਸਿੰਘ, ਪਿ੍ੰਸੀਪਲ ਵਿਨੋਦ ਕੁਮਾਰ, ਜਸਵਿੰਦਰ ਸਿੰਘ, ਜਸਵਿੰਦਰ ਕੌਰ, ਸਤਵਿੰਦਰ ਕੌਰ, ਰਜਿੰਦਰ ਕੌਰ, ਦਰਸ਼ਨ ਸਿੰਘ, ਬਲਦੇਵ ਸਿੰਘ, ਬੀਬੀ ਕੁਲਦੀਪ ਕੌਰ, ਪਿ੍ੰਸੀਪਲ ਸਤਵਿੰਦਰ ਸਿੰਘ, ਮਾਸਟਰ ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਬਲਦੇਵ, ਜਸਵਿੰਦਰ ਕੁਮਾਰ, ਇੰਦਰਜੀਤ ਸਿੰਘ, ਸੰਦੀਪ ਸਿੰਘ ਅਤੇ ਭਾਰੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਕੱਕੋਂ 'ਚ ਬਣ ਰਹੇ ਖੇਡ ਮੈਦਾਨ ਦੇ ਕੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਖ਼ਾਲਸਾ ਕਾਲਜ 'ਚ ਵਧੀਆ ਨਤੀਜੇ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ
Ad Position 24