29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਡਾ. ਰਵਜੋਤ ਸਿੰਘ ਨੇ ਕੱਕੋਂ 'ਚ ਬਣ ਰਹੇ ਖੇਡ ਮੈਦਾਨ ਦੇ ਕੰਮ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੱਕੋਂ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਮੈਦਾਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਹਜ਼ਾਰ ਆਧੁਨਿਕ ਖੇਡ ਮੈਦਾਨਾਂ ਲਈ 1100 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਪਿੰਡ ਕੱਕੋਂ ਵਿਖੇ ਮੁਹਤਬਰਾਂ ਸਮੇਤ ਖੇਡ ਮੈਦਾਨ ਦੇ ਚੱਲ ਰਹੇ ਕੰਮ ਦਾ ਨਰੀਖਣ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਧੁਨਿਕ ਢੰਗ ਨਾਲ ਬਣਾਏ ਜਾ ਰਹੇ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ 'ਚ ਵੱਡੇ ਪੱਧਰ 'ਤੇ ਸਹਾਈ ਹੋਣਗੇ, ਜਿਸ ਨਾਲ ਉਹ ਆਪਣੀਆਂ ਪਸੰਦੀਦਾ ਖੇਡਾਂ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਦੇ ਸਮਰੱਥ ਹੋਣਗੇ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਖੇਡ ਮੈਦਾਨਾਂ ਤੋਂ ਇਲਾਵਾ 6000 ਦੇ ਕਰੀਬ ਇਨਡੋਰ ਜਿੰਮ ਵੀ ਬਣਾਏ ਜਾਣਗੇ, ਜਿਨ੍ਹਾਂ ਨਾਲ ਲੋਕਾਂ ਨੂੰ ਕਸਰਤ ਕਰਨ ਲਈ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਬਲਾਕ ਸੰਮਤੀ ਮੈਂਬਰ ਗੁਰਬਚਨ ਦਾਸ, ਆਦੇਸ਼ ਚੰਦ ਤੇ ਹੋਰ ਮੁਹਤਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਿਮਾਚਲ 'ਚ ਪੰਜਾਬ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਕਰੇ ਕਾਰਵਾਈ-ਗੇਰਾ, ਟਿੰਮੀ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਦੀ ਸਾਲਾਨਾ 76ਵੀਂ ਬਰਸੀ ਮੌਕੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Ad Position 24