29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਿਮਾਚਲ 'ਚ ਪੰਜਾਬ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਕਰੇ ਕਾਰਵਾਈ-ਗੇਰਾ, ਟਿੰਮੀ

Ad Position 21
No active advertisement
ਅਜੀਤ ਡੈਸਕ 22-05-2026
ਹਾਜੀਪੁਰ, 21 ਮਈ (ਜੋਗਿੰਦਰ ਸਿੰਘ)-ਹਿਮਾਚਲ ਅੰਦਰ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਹਰ ਪੰਜਾਬੀ ਬਿਨਾਂ ਕਿਸੇ ਮੁਸ਼ਕਿਲ ਤੋਂ ਹਿਮਾਚਲ 'ਚ ਘੁੰਮ ਫਿਰ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਟਿੰਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਰ ਸਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਸੈਲਾਨੀ ਹਿਮਾਚਲ ਪ੍ਰਦੇਸ਼ ਦੇ ਕੱੁਲੂ, ਮਨਾਲੀ ਤੇ ਹੋਰ ਵੱਖ-ਵੱਖ ਸ਼ਹਿਰਾਂ 'ਚ ਘੁੰਮਣ ਜਾਂਦੇ ਹਨ ਪਰ ਹਿਮਾਚਲ ਪ੍ਰਸ਼ਾਸਨ ਵਲੋਂ ਸੈਲਾਨੀਆਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਇਸ ਮਸਲੇ ਨੂੰ ਲੈ ਕੇ ਗੁਰੂ ਨਾਨਕ ਸੇਵਾ ਸੁਸਾਇਟੀ ਦਾ ਵਿਸ਼ੇਸ਼ ਵਫ਼ਦ ਡੀ. ਸੀ. ਕੁੱਲੂ, ਐੱਸ. ਐੱਸ. ਪੀ. ਕੁੱਲੂ, ਡੀ. ਸੀ. ਮੰਡੀ ਤੇ ਐੱਸ. ਐੱਸ. ਪੀ. ਮੰਡੀ (ਹਿ.ਪ੍ਰ) ਨੂੰ ਮਿਲੇਗਾ ਤੇ ਪੰਜਾਬ ਤੋਂ ਗਏ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਵਿਚ ਪੇਸ਼ ਆਉਂਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕਰੇਗਾ | ਜਥੇਦਾਰ ਕਿਰਪਾਲ ਸਿੰਘ ਗੇਰਾ, ਲਖਵਿੰਦਰ ਸਿੰਘ ਟਿੰਮੀ ਨੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਜਾਂਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁੱਲੜਬਾਜ਼ੀ ਨਾ ਕਰਦੇ ਹੋਏ ਆਪਣੇ ਟੂਰ 'ਤੇ ਜਾਣ | ਇਸ ਮੌਕੇ ਇੰਦਰਜੀਤ ਸਿੰਘ ਖ਼ਾਲਸਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ 'ਚ ਚੋਣ ਮੈਦਾਨ ਭਖਿਆ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਕੱਕੋਂ 'ਚ ਬਣ ਰਹੇ ਖੇਡ ਮੈਦਾਨ ਦੇ ਕੰਮ ਦਾ ਲਿਆ ਜਾਇਜ਼ਾ
Ad Position 24