29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਮ ਆਦਮੀ ਪਾਰਟੀ ਦਸੂਹਾ ਨਗਰ ਕੌਂਸਲ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ-ਸਰਪੰਚ ਰਮਨਦੀਪ

Ad Position 21
No active advertisement
ਅਜੀਤ ਡੈਸਕ 22-05-2026
ਤਲਵਾੜਾ, 21 ਮਈ (ਮਨੀਸ਼ਾ ਮਹਿਤਾ)-ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਪਿਛਲੇ ਚਾਰ ਵਰਿ੍ਹਆਂ 'ਚ ਕਰਵਾਏ ਗਏ ਬੇਮਿਸਾਲ ਵਿਕਾਸ ਨੂੰ ਵੇਖਦਿਆਂ ਹੋਇਆਂ ਦਸੂਹਾ ਸ਼ਹਿਰ ਨਿਵਾਸੀ ਆਮ ਆਦਮੀ ਪਾਰਟੀ ਨੂੰ 15 ਦੇ 15 ਵਾਰਡਾਂ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਇਹ ਪ੍ਰਗਟਾਵਾ ਸਰਪੰਚ ਦੁਮੋਆਲ ਠਾਕੁਰ ਰਮਨਦੀਪ ਸਿੰਘ ਕੰਵਰ ਸੇਵਾਮੁਕਤ ਮੈਨੇਜਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਦਸੂਹਾ ਵਿਖੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਕੌਂਸਲ ਦੀਆਂ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਪੰਚ ਰਮੇਸ਼ ਸਿੰਘ, ਪੰਚ ਰੀਨੂੰ ਰਾਣੀ, ਪੰਚ ਊਸ਼ਾ ਰਾਣੀ, ਪੰਚ ਵਿਜੈ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਸੂਬੇਦਾਰ ਸ਼ਮਸ਼ੇਰ ਸਿੰਘ, ਕੈਲਾਸ਼ ਭੂਸਨ ਆਦਿ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਤੇ ਪਿੰਡ ਦੁਮੋਆਲ ਦੇ ਮੋਹਤਵਰ ਵਿਅਕਤੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ-ਅÏਲਖ ਅਗਲੀ ਖ਼ਬਰ ਮੁਹੱਲਾ ਕੀਰਤੀ ਨਗਰ ਦੇ ਵਾਸੀਆਂ ਵਲੋਂ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ
Ad Position 24