29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ-ਅÏਲਖ

Ad Position 21
No active advertisement
ਅਜੀਤ ਡੈਸਕ 22-05-2026
ਟਾਂਡਾ ਉੜਮੁੜ, 21 ਮਈ (ਕੁਲਬੀਰ ਸਿੰਘ ਗੁਰਾਇਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਅÏਲਖ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਵਾਰਡਾਂ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਟਾਂਡਾ ਅਤੇ ਗੜ੍ਹਦੀਵਾਲ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਾਰੀ ਗਿਣਤੀ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਹਿਤੈਸ਼ੀ ਨੀਤੀਆਂ ਕਾਰਨ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਵੱਡਾ ਉਤਸ਼ਾਹ ਹੈ | ਹਰਮੀਤ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿੱਖਿਆ, ਸਿਹਤ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਇਤਿਹਾਸਕ ਕੰਮ ਹੋ ਰਹੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਟਾਂਡਾ ਤੇ ਗੜ੍ਹਦੀਵਾਲ ਦੇ ਲੋਕ ਵਿਕਾਸ ਦੇ ਮੁੱਦੇ 'ਤੇ ਵੋਟ ਪਾਉਣ ਲਈ ਤਿਆਰ ਹਨ ਅਤੇ ਵਿਰੋਧੀ ਧਿਰਾਂ ਨੂੰ ਕਰਾਰਾ ਜਵਾਬ ਮਿਲੇਗਾ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਤੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ | ਹਰਮੀਤ ਸਿੰਘ ਅÏਲਖ ਨੇ ਪਾਰਟੀ ਵਰਕਰਾਂ ਨੂੰ ਚੋਣ ਪ੍ਰਚਾਰ ਦੌਰਾਨ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਾਰਡ ਵਿਚ 'ਆਪ' ਦੇ ਹੱਕ 'ਚ ਮਾਹੌਲ ਬਣ ਚੁੱਕਾ ਹੈ ਅਤੇ ਲੋਕ ਇਸ ਵਾਰ ਵਿਕਾਸ ਤੇ ਇਮਾਨਦਾਰ ਰਾਜਨੀਤੀ ਨੂੰ ਚੁਣਨਗੇ | ਇਸ ਮੌਕੇ ਮੋਨਿਕਾ ਸੋਧੀ, ਰਾਜਨ ਸੋਧੀ, ਪਰਮਜੀਤ ਸਿੰਘ ਗਿੱਲਾ, ਪੂਰਨ ਸਿੰਘ ਸਾਹਿਬ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕੀਰਤੀ ਨਗਰ ਦੇ ਵਾਸੀਆਂ ਵਲੋਂ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਦਸੂਹਾ ਨਗਰ ਕੌਂਸਲ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ-ਸਰਪੰਚ ਰਮਨਦੀਪ
Ad Position 24