28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੁਹੱਲਾ ਕੀਰਤੀ ਨਗਰ ਦੇ ਵਾਸੀਆਂ ਵਲੋਂ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰ: 20 ਅਧੀਨ ਆਉਂਦੇ ਮੁਹੱਲਾ ਕੀਰਤੀ ਨਗਰ 'ਚ ਫੈਲੀ ਗੰਦਗੀ ਕਾਰਨ ਨਰਕ ਭਰੀ ਜ਼ਿੰਦਗੀ ਜੀਅ ਰਹੇ ਮੁਹੱਲਾ ਵਾਸੀਆ ਨੇ ਨਗਰ ਨਿਗਮ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ | ਇਸ ਸੰਬੰਧੀ ਮੁਹੱਲਾ ਵਾਸੀਆਂ ਸੁਖਰਾਜ ਸਿੰਘ ਬਾਜਵਾ, ਪਰਮਿੰਦਰ ਸਿੰਘ, ਭਜਨ ਸਿੰਘ, ਗੁਲਸ਼ਨ ਕੁਮਾਰ, ਬਲਵਿੰਦਰ ਕੁਮਾਰ, ਮੁਕੇਸ਼ ਕੁਮਾਰ, ਮਹਾਂਵੀਰ ਸ਼ਰਮਾ, ਅਜੀਤ ਸਿੰਘ, ਸੁਨੀਲ ਕੁਮਾਰ, ਮਨਜੀਤ ਕੁਮਾਰ, ਸੰਦੀਪ ਕੌਰ, ਰਾਜਵਿੰਦਰ ਕੌਰ, ਅੰਜੂ ਸ਼ਰਮਾ, ਨੀਨਾ, ਬਲਵੀਰ ਕੌਰ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਫੈਲੀ ਬੇਤਹਾਸ਼ਾ ਗੰਦਗੀ ਤੇ ਸੀਵਰੇਜ ਦੇ ਗੰਦੇ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁਹੱਲੇ ਦੀਆਂ ਸਮੱਸਿਆਵਾਂ ਵੱਲ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮੁਹੱਲਾ ਵਾਸੀਆਂ 'ਚ ਨਿਗਮ ਚੋਣਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁਹੱਲੇ 'ਚ ਫੈਲੀ ਗੰਦਗੀ ਤੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ ਅਤੇ ਲੋਕ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨੇ ਚੋਣਾਂ ਤੋਂ ਪਹਿਲਾਂ ਮੁਹੱਲੇ ਦਾ ਦੌਰਾ ਵੀ ਕੀਤਾ ਸੀ, ਪਰ ਫਿਰ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਨਿਗਮ ਚੋਣਾਂ ਦੇ ਬਾਈਕਾਟ ਸਮੇਤ ਹੋਰ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਤੇ ਹਲਕਾ ਵਿਧਾਇਕ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਵਿਧਾਇਕ ਰਾਜਾ ਵਲੋਂ ਪਾਰਟੀ ਦਫ਼ਤਰ ਵਿਖੇ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ-ਅÏਲਖ
Ad Position 24