ਟਾਂਡਾ ਉੜਮੁੜ, 21 ਮਈ (ਕੁਲਬੀਰ ਸਿੰਘ ਗੁਰਾਇਆ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਜਸਬੀਰ ਰਾਜਾ ਵਲੋਂ ਇਕ ਵਿਸ਼ੇਸ਼ ਪੈੱ੍ਰਸ ਕਾਨਫਰੰਸ ਪਾਰਟੀ ਦਫ਼ਤਰ ਵਿਖੇ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਚੋਣ ਰਣਨੀਤੀ ਤੇ ਇਲਾਕੇ 'ਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਉਮੀਦਵਾਰਾਂ ਦੀ ਚੋਣ ਵਿਕਾਸ ਦੇ ਆਧਾਰ 'ਤੇ ਕੀਤੀ ਜਾਵੇਗੀ ਅਤੇ ਉਨ੍ਹਾਂ ਹੀ ਵਰਕਰਾਂ ਤੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ, ਜਿਨ੍ਹਾਂ ਨੇ ਲੋਕਾਂ ਦੀ ਸੇਵਾ ਤੇ ਇਲਾਕੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਟਾਂਡਾ ਹਲਕੇ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ | ਸ਼ਹਿਰ ਅਤੇ ਪਿੰਡਾਂ ਵਿਚ ਨਵੀਆਂ ਗਲੀਆਂ, ਨਾਲੀਆਂ, ਸੀਵਰੇਜ ਪ੍ਰਾਜੈਕਟ, ਸੜਕਾਂ ਦੀ ਮੁਰੰਮਤ, ਹਾਈਵੇ ਲਾਈਟਾਂ ਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਸਿੱਖਿਆ ਖੇਤਰ ਵਿਚ ਵੀ ਸਕੂਲਾਂ ਦੀ ਨਵੀਨੀਕਰਨ ਤੇ ਹੋਰ ਸਹੂਲਤਾਂ ਲਈ ਵੱਡੇ ਪੱਧਰ 'ਤੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕਰਵਾਏ ਜਾਣਗੇ | ਇਸ ਮੌਕੇ ਉਨ੍ਹਾਂ ਨਗਰ ਕੌਂਸਲ ਚੋਣਾਂ 'ਚ ਪਾਰਟੀ ਦੀ ਮਜ਼ਬੂਤ ਜਿੱਤ ਦਾ ਦਾਅਵਾ ਕੀਤਾ | ਇਸ ਮੌਕੇ ਬੱਬੂ ਸੰਧਾਵਾਲੀਆ, ਬਲਜੀਤ ਸੈਣੀ, ਰਾਜਨ ਸੋਧੀ, ਸੁਰਿੰਦਰਜੀਤ ਬਿੱਲੂ, ਹਰਮੀਤ ਵੜੈਚ, ਲਖਵਿੰਦਰ ਸਿੰਘ ਮੁਲਤਾਨੀ, ਸੁਖਵਿੰਦਰਜੀਤ ਝਾਵਰ, ਸੇਠ ਰਾਮ ਸੇਠੀ, ਅਮਨ ਘੰੁਮਣ, ਦੀਪਕ ਭੀਲ ਆਪ ਤੋਂ ਇਲਾਵਾ ਹੋਰ ਵੀ ਵਰਕਰ ਸਨ |