ਤਲਵਾੜਾ, 21 ਮਈ (ਮਨੀਸ਼ਾ ਮਹਿਤਾ)-ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਪਿਛਲੇ ਚਾਰ ਵਰਿ੍ਹਆਂ 'ਚ ਕਰਵਾਏ ਗਏ ਬੇਮਿਸਾਲ ਵਿਕਾਸ ਨੂੰ ਵੇਖਦਿਆਂ ਹੋਇਆਂ ਦਸੂਹਾ ਸ਼ਹਿਰ ਨਿਵਾਸੀ ਆਮ ਆਦਮੀ ਪਾਰਟੀ ਨੂੰ 15 ਦੇ 15 ਵਾਰਡਾਂ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਇਹ ਪ੍ਰਗਟਾਵਾ ਸਰਪੰਚ ਦੁਮੋਆਲ ਠਾਕੁਰ ਰਮਨਦੀਪ ਸਿੰਘ ਕੰਵਰ ਸੇਵਾਮੁਕਤ ਮੈਨੇਜਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਦਸੂਹਾ ਵਿਖੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਕੌਂਸਲ ਦੀਆਂ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਪੰਚ ਰਮੇਸ਼ ਸਿੰਘ, ਪੰਚ ਰੀਨੂੰ ਰਾਣੀ, ਪੰਚ ਊਸ਼ਾ ਰਾਣੀ, ਪੰਚ ਵਿਜੈ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਸੂਬੇਦਾਰ ਸ਼ਮਸ਼ੇਰ ਸਿੰਘ, ਕੈਲਾਸ਼ ਭੂਸਨ ਆਦਿ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਤੇ ਪਿੰਡ ਦੁਮੋਆਲ ਦੇ ਮੋਹਤਵਰ ਵਿਅਕਤੀ ਹਾਜਰ ਸਨ |