28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੂਮਰ-ਜ਼ੈਲਦਾਰ ਦਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਕੇਂਦਰ ਦੀ ਭਾਜਪਾ ਸਰਕਾਰ ਇਕ ਪਾਸੇ ਲੋਕ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਚੋਣਾਂ ਤੋਂ ਤੁਰੰਤ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਹੋਰ ਆਰਥਿਕ ਬੋਝ ਪਾ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਦਵਿੰਦਰ ਸਿੰਘ ਖੈਰੜ ਨੇ ਕੀਤਾ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਵੀ ਵਾਧਾ ਹੋ ਗਿਆ ਹੈ, ਜੋ ਕਿ ਲੋਕਾਂ ਦੀ ਜੇਬ 'ਤੇ ਸਿੱਧਾ ਡਾਕਾ ਹੈ | ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਦੁਕਾਨਦਾਰ ਤੇਲ ਦੀਆਂ ਕੀਮਤਾਂ ਵਧਣ ਦੀ ਆੜ 'ਚ ਮਨਮਰਜ਼ੀ ਦੇ ਭਾਅ ਨਾਲ ਚੀਜ਼ਾਂ ਵੇਚ ਰਹੇ ਹਨ ਅਤੇ ਪੁਰਾਣੇ ਸਟਾਕ ਨੂੰ ਵੀ ਵੱਧ ਭਾਅ 'ਤੇ ਵੇਚਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਮੱਧ-ਵਰਗ ਤੇ ਗਰੀਬ ਪਰਿਵਾਰਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ, ਜਦਕਿ ਤੇਲ ਦੀਆਂ ਵਧੀਆਂ ਕੀਮਤਾਂ ਨਾਲ ਕਾਰਪੋਰੇਟ ਘਰਾਣਿਆਂ ਨੂੰ ਅਰਬਾਂ ਰੁਪਏ ਦਾ ਲਾਭ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੀਮਤਾਂ 'ਚ ਕਮੀ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਕੰਮ ਜਾਰੀ, 13 ਜੂਨ ਤੱਕ ਕੀਤਾ ਜਾਵੇਗਾ ਡਾਟਾ ਇਕੱਤਰ-ਡੀ. ਸੀ. ਅਗਲੀ ਖ਼ਬਰ ਆਮ ਆਦਮੀ ਪਾਰਟੀ ਦਸੂਹਾ ਨਗਰ ਕੌਂਸਲ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ-ਸਰਪੰਚ ਰਮਨਦੀਪ
Ad Position 24