28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਨਗਣਨਾ-2027 ਦੇ ਪਹਿਲੇ ਪੜਾਅ ਦਾ ਕੰਮ ਜਾਰੀ, 13 ਜੂਨ ਤੱਕ ਕੀਤਾ ਜਾਵੇਗਾ ਡਾਟਾ ਇਕੱਤਰ-ਡੀ. ਸੀ.

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਜਨਗਣਨਾ-2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਜੋ 13 ਜੂਨ ਤੱਕ ਜਾਰੀ ਰਹੇਗਾ ਅਤੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਅਪੀਲ ਕੀਤੀ ਕਿ ਉਹ ਇਸ ਕੰਮ 'ਚ ਤਾਇਨਾਤ ਕੀਤੀਆਂ ਟੀਮਾਂ ਨੂੰ ਪੂਰਨ ਸਹਿਯੋਗ ਦੇਣ | ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਿਜ਼ ਅਫ਼ਸਰ ਆਸ਼ਿਕਾ ਜੈਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸਿਖਲਾਈ ਪ੍ਰਾਪਤ ਗਿਣਤੀਕਾਰ ਤੇ ਸੁਪਰਵਾਈਜ਼ਰ ਟੀਮਾਂ ਵਲੋਂ ਘਰ-ਘਰ ਜਾ ਕੇ ਡਾਟਾ ਇਕੱਤਰ ਕੀਤਾ ਜਾ ਰਿਹਾ ਹੈ ਜਿਸ ਨੂੰ ਪੂਰੀ ਸੁਹਿਰਦਤਾ ਨਾਲ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਪਛਾਣ ਪੱਤਰ, ਮੋਬਾਇਲ ਐਪ ਤੇ ਫਾਰਮ ਦਿੱਤੇ ਗਏ ਹਨ ਜਿਸ ਰਾਹੀਂ ਉਨ੍ਹਾਂ ਵਲੋਂ ਲੋਕਾਂ ਤੋਂ ਲੋੜੀਂਦੀ ਜਾਣਕਾਰੀ ਲਈ ਜਾ ਰਹੀ ਹੈ ਤੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਟੀਮਾਂ ਨਾਲ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ | ਪ੍ਰਮੱੁਖ ਸੈਂਸਿਜ਼ ਅਧਿਕਾਰੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿਣਤੀਕਾਰਾਂ ਨੂੰ ਸਹੀ ਤੇ ਪੂਰੀ ਜਾਣਕਾਰੀ ਦਿੱਤੀ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਸੈਂਸਿਜ ਅਫ਼ਸਰ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ ਕੈਪਟਨ ਗੁਰਪ੍ਰੀਤ ਕੌਰ, ਉਪ ਅਰਥ ਤੇ ਅੰਕੜਾ ਸਲਾਹਕਾਰ ਸੁਨੀਤਾ ਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਕੇ. ਕੇ. ਸੈਣੀ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੂਮਰ-ਜ਼ੈਲਦਾਰ ਦਵਿੰਦਰ ਸਿੰਘ
Ad Position 24