ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਲਗਾਇਆ | ਸਕੂਲ ਕਮੇਟੀ ਦੇ ਪ੍ਰਧਾਨ ਡਾ. ਸੰਜੀਵ ਕੁਮਾਰ, ਸੈਕਟਰੀ ਹਰੀਸ਼ ਬਰੂਟਾ ਤੇ ਸਕੂਲ ਪਿ੍ੰਸੀਪਲ ਨੀਲਮ ਰਾਣੀ ਦੀ ਪ੍ਰਧਾਨਗੀ ਹੇਠ ਲਗਾਏ ਕੈਂਪ 'ਚ ਰੋਟਰੀ ਆਈ ਬੈਂਕ ਦੇ ਪ੍ਰਧਾਨ ਜੇ. ਬੀ. ਬਹਿਲ, ਜਨਰਲ ਸੈਕਟਰੀ ਪ੍ਰੋਫੈਸਰ ਦਲਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਅੱਖਾਂ ਦੀ ਜਾਂਚ ਲਈ ਪਹੁੰਚੀ ਟੀਮ ਦੇ ਮੈਂਬਰਾਂ ਮਦਨ ਲਾਲ ਮਹਾਜਨ, ਡੀ. ਕੇ. ਸ਼ਰਮਾ ਤੇ ਸੰਜੀਵ ਅਰੋੜਾ ਮੌਜੂਦ ਸਨ | ਕੈਂਪ ਦੌਰਾਨ ਕਰੀਬ 240 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 40 ਵਿਦਿਆਰਥੀਆਂ ਨੂੰ ਅੱਖਾਂ ਦੀ ਜਾਂਚ ਲਈ ਸਰਕਾਰੀ ਹਸਪਤਾਲ ਦੇ ਸੀਨੀਅਰ ਡਾਕਟਰ ਕੋਲ ਰੈਫ਼ਰ ਕੀਤਾ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਡਾ: ਸੰਜੀਵ ਕੁਮਾਰ ਨੇ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਕੈਂਪ ਲਗਾਉਣ 'ਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ |