28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਟਿਊਬਵੈੱਲਾਂ 'ਤੇ ਜਨਰੇਟਰ ਲਗਾਉਣ ਦੀ ਯੋਜਨਾ ਲਾਗੂ ਕਰੇ ਸਰਕਾਰ-ਅਰੋੜਾ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਹਰਪ੍ਰੀਤ ਕੌਰ)-ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਬਿਜਲੀ ਕੱਟਾਂ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਵੇਰੇ ਦੇ ਸਮੇਂ ਜਦੋਂ ਲੋਕਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ, ਉਸੇ ਵੇਲੇ ਬਿਜਲੀ ਬੰਦ ਹੋਣ ਕਰਕੇ ਟਿਊਬਵੈਲ ਨਹੀਂ ਚੱਲ ਸਕਦੇ ਅਤੇ ਕਈ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਰੁਕ ਜਾਂਦੀ ਹੈ | ਇਸ ਦਾ ਸਿੱਧਾ ਅਸਰ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਨੌਕਰੀਪੇਸ਼ਾ ਲੋਕਾਂ ਦੀ ਦਿਨਚਰਿਆ 'ਤੇ ਪੈ ਰਿਹਾ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਸਵੇਰੇ ਸਕੂਲ ਜਾਣ ਤੋਂ ਪਹਿਲਾਂ ਨਹਾਉਣਾ ਅਤੇ ਤਿਆਰ ਹੋਣਾ ਹੁੰਦਾ ਹੈ, ਜਦਕਿ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੀ ਸਮੇਂ 'ਤੇ ਆਪਣੇ ਕੰਮਕਾਜ ਵਾਲੀ ਥਾਂ 'ਤੇ ਪਹੁੰਚਣਾ ਪੈਂਦਾ ਹੈ | ਪਰ ਪਾਣੀ ਦੀ ਕਮੀ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਘਰਾਂ ਵਿੱਚ ਰਸੋਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਹਿਲਾਵਾਂ ਨੂੰ ਖਾਣਾ ਬਣਾਉਣ, ਬਰਤਨ ਸਾਫ਼ ਕਰਨ ਅਤੇ ਹੋਰ ਘਰੇਲੂ ਕੰਮਾਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਇਲਾਕਿਆਂ ਵਿੱਚ ਤਾਂ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਵੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਅਰੋੜਾ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਸਾਰੇ ਟਿਊਬਵੈਲਾਂ 'ਤੇ ਜਨਰੇਟਰ ਲਗਾਏ ਜਾਣ ਤਾਂ ਜੋ ਬਿਜਲੀ ਕੱਟਾਂ ਦੇ ਬਾਵਜੂਦ ਪਾਣੀ ਦੀ ਸਪਲਾਈ ਨਿਰੰਤਰ ਜਾਰੀ ਰਹੇ | ਅਰੋੜਾ ਨੇ ਉਮੀਦ ਜਤਾਈ ਕਿ ਸਰਕਾਰ ਜਲਦੀ ਹੀ ਇਸ ਸਮੱਸਿਆ ਦਾ ਸਥਾਈ ਹੱਲ ਕੱਢੇਗੀ ਅਤੇ ਟਿਊਬਵੈਲਾਂ 'ਤੇ ਜਨਰੇਟਰ ਲਗਾਉਣ ਦੀ ਯੋਜਨਾ ਲਾਗੂ ਕਰੇਗੀ ਤਾਂ ਜੋ ਹਰ ਖੇਤਰ ਵਿੱਚ ਨਿਯਮਿਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬੱਸੀ ਕਲਾਂ ਦੇ ਬੌੜੀ ਮੰਦਰ 'ਚ ਭਾਗਵਤ ਕਥਾ ਸ਼ੁਰੂ ਅਗਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ 'ਚ ਐਕਵਾ ਫਨ ਡੇਅ ਮਨਾਇਆ
Ad Position 24