28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੰਸਾਰਪੁਰ ਵਿਖੇ ਟੀ. ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 22-05-2026
ਪੱਸੀ ਕੰਢੀ, 21 ਮਈ (ਜਗਤਾਰ ਸਿੰਘ ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡਾ. ਰੋਹਿਤ ਬਰੂਟਾ ਸੀਨੀਅਰ ਮੈਡੀਕਲ ਅਫ਼ਸਰ ਪੀ. ਐੱਚ. ਸੀ. ਮੰਡ ਭੰਡੇਰ ਤੇ ਜ਼ਿਲ੍ਹਾ ਤਪਦਿਕ ਅਫ਼ਸਰ ਡਾ. ਸ਼ਕਤੀ ਸ਼ਰਮਾ ਦੀ ਯੋਗ ਅਗਵਾਈ ਹੇਠ ਪਿੰਡ ਸੰਸਾਰਪੁਰ ਵਿਖੇ ਟੀ. ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਟੀ. ਬੀ. ਮੁਕਤ ਭਾਰਤ ਅਭਿਆਨ ਅਧੀਨ ਭਾਰਤ ਨੂੰ ਟੀ. ਬੀ. ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ | ਇਸ ਲਈ ਸਾਨੂੰ ਸਭ ਨੂੰ ਟੀ. ਬੀ. ਦੇ ਮੁੱਢਲੇ ਲੱਛਣਾਂ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ | ਟੀ. ਬੀ. ਦੇ ਮਰੀਜ਼ਾਂ ਦਾ ਸਰਕਾਰੀ ਹਸਪਤਾਲ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਲਗਾਤਾਰ ਤੇ ਪੂਰੀ ਦਵਾਈ ਖਾਣ ਨਾਲ ਮਰੀਜ਼ ਠੀਕ ਹੋ ਜਾਂਦਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਟੀ. ਬੀ. ਦੇ ਮੁੱਢਲੇ ਲੱਛਣਾਂ ਸੰਬੰਧੀ ਜਾਣਕਾਰੀ ਹੋਣੀ ਜ਼ਰੂਰੀ ਹੈ | ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਹੋਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਚ ਐਕਸ-ਰੇਅ ਤੇ ਟੈਸਟ ਕਰਵਾਉਣੇ ਚਾਹੀਦੇ ਹਨ | ਇਸ ਦੇ ਨਾਲ ਹੀ ਟੀ. ਬੀ. ਦੇ ਮਰੀਜ਼ ਨੂੰ ਖੁਰਾਕ ਖਾਣ ਲਈ ਹਰ ਮਹੀਨੇ 1000 ਰੁ: ਦਿੱਤੇ ਜਾਂਦੇ ਹਨ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਸਰਪੰਚ ਸ਼ਾਰਦਾ ਦੇਵੀ, ਨੀਲਮ ਕੁਮਾਰੀ ਪੰਚ, ਪੂਜਾ ਕੁਮਾਰੀ, ਬੰਦਨਾ ਦੇਵੀ, ਅਲਕਾ, ਬਲਵਿੰਦਰ ਸਿੰਘ, ਅਨੀਤਾ ਦੇਵੀ ਆਸ਼ਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵਾਰ ਵਿਖੇ ਉਤਸ਼ਾਹ ਨਾਲ ਸੰਪੰਨ ਹੋਇਆ ਕੁਲ ਦੇਵੀ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਬੱਸੀ ਕਲਾਂ ਦੇ ਬੌੜੀ ਮੰਦਰ 'ਚ ਭਾਗਵਤ ਕਥਾ ਸ਼ੁਰੂ
Ad Position 24