22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅੱਤਵਾਦ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਨੇ ਦਿੱਤਾ ਸ਼ਾਂਤੀ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 23-05-2026
ਟਾਂਡਾ ਉੜਮੁੜ, 22 ਮਈ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਕੌਮੀ ਅੱਤਵਾਦ ਵਿਰੋਧੀ ਦਿਹਾੜਾ ਮਨਾਉਂਦਿਆਂ ਇਕ ਵਿਚਾਰ-ਚਰਚਾ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਜਿਥੇ ਅੱਤਵਾਦ ਦਾ ਸ਼ਿਕਾਰ ਹੋਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਉਥੇ ਹੀ ਅੱਤਵਾਦੀ ਗਤੀਵਿਧੀਆਂ ਵਿਰੁੱਧ ਅੱਠਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਵਰਮਾ ਤੇ ਅਧਿਆਪਕਾ ਕੁਲਦੀਪ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸ਼ਾਂਤੀ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਕੁੱਝ ਲੋਕ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਅੱਜ ਵੀ ਖ਼ਤਰਾ ਬਣੇ ਹੋਏ ਹਨ | ਅੱਤਵਾਦ ਦਾ ਹਿੰਸਾ ਤੇ ਅਸ਼ਾਂਤੀ ਤੋਂ ਇਲਾਵਾ ਕੋਈ ਧਰਮ ਨਹੀਂ ਹੁੰਦਾ | ਜਾਤ, ਧਰਮ ਤੇ ਖੇਤਰ ਦੇ ਨਾਂ ਹਿੰਸਕ ਗਤੀਵਿਧੀਆਂ 'ਚ ਹਜ਼ਾਰਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ | ਇਸ ਲਈ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਜਿਹੀਆਂ ਦੇਸ਼ ਵਿਰੋਧੀ ਕਾਰਵਾਈਆਂ ਦਾ ਵਿਰੋਧ ਕਰੀਏ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰੀਏ | ਉਨ੍ਹਾਂ ਵਿਦਿਆਰਥੀਆਂ ਨੂੰ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਰਹਿਣ ਤੇ ਭਾਰਤ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਸਬੰਧੀ ਸਹੁੰ ਵੀ ਚੁਕਾਈ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਕੱਕੋਂ 'ਚ ਸੜਕ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਹੀ ਲੋਕ 'ਆਪ' ਸਰਕਾਰ ਨੂੰ ਹਰਾਉਣ ਦਾ ਮੁੱਢ ਬੰਨ੍ਹਣਗੇ-ਧੰਮੀ <br/>
Ad Position 24