22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਕੱਕੋਂ 'ਚ ਸੜਕ ਬਣਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸੂਬੇ ਦੀ 'ਆਪ' ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਤੇ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ਤਹਿਤ ਪਿੰਡ ਕੱਕੋਂ 'ਚ ਸੀਮਿੰਟ ਦੀ ਸੜਕ ਬਣਾਈ ਜਾ ਰਹੀ ਹੈ, ਜਿਸ ਨਾਲ ਇਲਾਕਾ ਦੇ ਪਿੰਡਾਂ ਨੂੰ ਬਹੁਤ ਲਾਭ ਪਹੁੰਚੇਗਾ | ਇਹ ਪ੍ਰਗਟਾਵਾ ਸਰਪੰਚ ਅਨੀਤਾ ਰਾਣੀ ਨੇ ਪੰਚਾਇਤ ਮੈਂਬਰਾਂ ਨਾਲ ਸੜਕ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਜਦੋਂ ਪਿੰਡ 'ਚ ਨਵੀਂ ਪੰਚਾਇਤ ਬਣੀ ਸੀ ਤਾਂ ਉਸ ਸਮੇਂ ਲੋਕ ਮਿਲਣੀ ਦੌਰਾਨ ਪੰਚਾਇਤ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸਾਹਮਣੇ ਪਿੰਡ ਦੀ ਸਭ ਤੋਂ ਵੱਡੀ ਸਮੱਸਿਆ ਮੁੱਖ ਸੜਕ ਨੂੰ ਬਣਾਉਣ ਦੀ ਰੱਖੀ ਸੀ, ਜਿਸ 'ਤੇ ਕੈਬਨਿਟ ਮੰਤਰੀ ਨੇ ਪੀ. ਡਬਲਿਊ. ਡੀ. ਵਿਭਾਗ ਨੂੰ ਉਕਤ ਸੜਕ ਦੇ ਨਿਰਮਾਣ ਲਈ ਨਿਰਦੇਸ਼ਾਂ ਦਿੱਤੇ ਸਨ | ਉਨ੍ਹਾਂ ਦੱਸਿਆ ਕਿ ਹੁਣ ਪਿੰਡ ਕੱਕੋਂ 'ਚ ਨਵੀਂ ਸੀਮਿੰਟ ਦੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਲਈ ਉਨ੍ਹਾਂ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਪਰਮਜੀਤ ਕੌਰ, ਕੁਲਵਿੰਦਰ ਕੁਮਾਰ, ਕਰਮ ਸਿੰਘ, ਸੁਨੀਲ ਕੁਮਾਰ, ਸੰਦੀਪ ਕੁਮਾਰ, ਕਮਲਜੀਤ ਸਿੰਘ ਭੂਪਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਦੀ ਤਹਿਸੀਲਦਾਰ ਨਾਲ ਤਿੱਖੀ ਬਹਿਸ, ਲਗਾਇਆ ਧਰਨਾ ਅਗਲੀ ਖ਼ਬਰ ਅੱਤਵਾਦ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਨੇ ਦਿੱਤਾ ਸ਼ਾਂਤੀ ਦਾ ਸੰਦੇਸ਼
Ad Position 24