21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਮੈਂਬਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਇੰਜ. ਅਮਰਜੀਤ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਕਿਸਾਨਾਂ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਕਿ੍ਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ | ਇਸ ਦੌਰਾਨ ਇਕ ਕਿਸਾਨ ਗੋਸ਼ਟੀ ਵੀ ਕੀਤੀ ਗਈ | ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਖੇਤੀਬਾੜੀ ਨਾਲ ਸੰਬੰਧਤ ਕਈ ਮਹੱਤਵਪੂਰਨ ਮੁੱਦੇ ਸਾਂਝੇ ਕੀਤੇ | ਕਿਸਾਨਾਂ ਨੇ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਸਮੇਂ ਸਿਰ ਉਪਲਬਧਤਾ, ਸਬਸਿਡੀ ਸਕੀਮਾਂ, ਘੱਟੋ-ਘੱਟ ਸਮਰਥਨ ਮੁੱਲ, ਫਸਲੀ ਵਿਭਿੰਨਤਾ, ਖੇਤੀ ਮਸ਼ੀਨੀਕਰਨ ਤੇ ਮੌਸਮੀ ਤਬਦੀਲੀਆਂ ਅਨੁਕੂਲ ਖੇਤੀ ਪ੍ਰਣਾਲੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ | ਇੰਜੀ. ਅਮਰਜੀਤ ਸਿੰਘ ਢਿੱਲੋਂ ਨੇ ਕੇਂਦਰ ਵਲੋਂ ਖੇਤੀਬਾੜੀ ਤਕਨੀਕਾਂ ਦੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਸਾਨਾਂ ਨੂੰ ਸਵੈ ਸਹਾਇਤਾ ਸਮੂਹਾਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਕੇ ਖੇਤੀ ਵਿਚ ਸਾਂਝੇ ਉਪਰਾਲੇ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਕਿਸਾਨਾਂ ਨੂੰ ਵਧੀਆ ਆਮਦਨ ਅਤੇ ਟਿਕਾਊ ਖੇਤੀ ਲਈ ਯੁਨੀਵਰਸਿਟੀ ਵਲੋਂ ਸਿਫਾਰਸ਼ ਕੀਤੀਆਂ ਵਿਗਿਆਨਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਇੰਜ. ਢਿੱਲੋਂ ਨੇ ਭਰੋਸਾ ਦਵਾਇਆ ਕਿ ਕਿਸਾਨਾਂ ਵਲੋਂ ਉਠਾਏ ਗਏ ਮੁੱਦਿਆਂ ਤੇ ਸੁਝਾਵਾਂ ਨੂੰ ਬੋਰਡ ਪੱਧਰ 'ਤੇ ਵਿਚਾਰ ਲਈ ਪੇਸ਼ ਕੀਤਾ ਜਾਵੇਗਾ | ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨਾਲ ਚਰਚਾ ਦੌਰਾਨ ਉਨ੍ਹਾਂ ਦੇ ਸੁਝਾਅ ਨੋਟ ਕੀਤੇ ਅਤੇ ਭਰੋਸਾ ਦਵਾਇਆ ਕਿ ਉਠਾਏ ਗਏ ਮੁੱਦਿਆਂ ਨੂੰ ਲੋੜੀਂਦੀ ਕਾਰਵਾਈ ਅਤੇ ਨੀਤੀਗਤ ਸਹਾਇਤਾ ਲਈ ਸੰਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ | ਇੰਜ. ਢਿੱਲੋਂ ਨੇ ਕੇਂਦਰ ਦੀਆਂ ਵੱਖ-ਵੱਖ ਪ੍ਰਦਰਸ਼ਨੀ ਇਕਾਈਆਂ ਦਾ ਵੀ ਨਿਰੀਖਣ ਕੀਤਾ ਅਤੇ ਇਸ ਕੇਂਦਰ ਦੀਆਂ ਕਿਸਾਨ ਭਲਾਈ ਗਤੀਵਿਧੀਆਂ ਦਾ ਜ਼ਾਇਜ਼ਾ ਲਿਆ | ਉਨ੍ਹਾਂ ਨੇ ਬਾਅਦ ਪਿੰਡ ਚੱਗਰਾਂ ਵਿਖੇ ਅਗਾਂਹਵਧੂ ਤੇ ਇਨਾਮ ਜੇਤੂ ਕਿਸਾਨ ਸੁਰਜੀਤ ਸਿੰਘ ਦੇ ਫਾਰਮ ਦਾ ਦੌਰਾ ਵੀ ਕੀਤਾ, ਜਿੱਥੇ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜਨਰਲ ਵਰਗ ਨੂੰ ਅਣਗੋਲਿਆਂ ਕਰਨ 'ਤੇ ਚੋਣਾਂ 'ਚ 'ਆਪ' ਦਾ ਕੀਤਾ ਜਾਵੇਗਾ ਵਿਰੋਧ-ਫੁਗਲਾਣਾ ਅਗਲੀ ਖ਼ਬਰ ਸਰਕਾਰ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਜਲਦ ਜਾਰੀ ਕਰੇ-ਐਡ: ਰਣਜੀਤ ਕੁਮਾਰ
Ad Position 24