21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜਨਰਲ ਵਰਗ ਨੂੰ ਅਣਗੋਲਿਆਂ ਕਰਨ 'ਤੇ ਚੋਣਾਂ 'ਚ 'ਆਪ' ਦਾ ਕੀਤਾ ਜਾਵੇਗਾ ਵਿਰੋਧ-ਫੁਗਲਾਣਾ

Ad Position 21
No active advertisement
ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ਅਗਵਾਈ 'ਚ ਹੋਈ | ਇਸ ਮੌਕੇ ਫੁਗਲਾਣਾ ਤੇ ਸਰਪ੍ਰਸਤ ਸੁਰਜੀਤ ਸਿੰਘ ਮਸੂਤਾ, ਜਨਰਲ ਸਕੱਤਰ ਜਗਤਾਰ ਸਿੰਘ ਭੂੰਗਰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਕ ਰਣਨੀਤੀ ਤਹਿਤ ਜਨਰਲ ਵਰਗ ਨੂੰ ਨੁੱਕਰੇ ਲਗਾਇਆ ਜਾ ਰਿਹਾ ਹੈ ਤੇ ਦੂਜੇ ਵਰਗ ਨੂੰ ਪਹਿਲ ਦਿੱਤੀ ਜਾ ਰਹੀ ਹੈ | ਇਹ ਜਨਰਲ ਵਰਗ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਸਰਕਾਰ ਵਲੋਂ ਦਸੰਬਰ 2021 'ਚ ਬਣੇ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਅਤੇ ਮੈਂਬਰ ਲਗਾਏ ਗਏ ਸਨ ਪਰ ਉਨ੍ਹਾਂ ਵਲੋਂ ਚੋਣ ਲੜਨ ਕਾਰਨ ਅਸਤੀਫ਼ਾ ਦੇਣ 'ਤੇ 'ਆਪ' ਸਰਕਾਰ ਨੇ ਚਾਰ ਸਾਲ ਬੀਤ ਜਾਣ ਤੇ ਜਨਰਲ ਵਰਗ ਦਾ ਚੇਅਰਮੈਨ ਨਹੀਂ ਲਗਾਇਆ ਜਦ ਕਿ ਬਾਕੀ ਵਰਗਾਂ ਦੇ ਬਣੇ ਕਮਿਸ਼ਨਾਂ ਦੇ ਚੇਅਰਮੈਨ ਲਗਾ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਜਿਸ ਤਹਿਤ ਜਨਰਲ ਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਅÏਰਤਾਂ ਨੂੰ 1000 ਤੇ ਦੂਜੀ ਸ਼੍ਰੇਣੀ ਦੀਆਂ ਅÏਰਤਾਂ ਨੂੰ 1500 ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਜਾਤ ਆਧਾਰ ਵਖਰੇਵੇਂ ਖੜ੍ਹੇ ਕਰਕੇ ਆਪਣੇ ਸਿਆਸੀ ਹਿਤ ਪੂਰੇ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਸਰਕਾਰ ਨੇ ਇਨ੍ਹਾਂ ਗੱਲਾਂ 'ਤੇ ਗ਼ੌਰ ਨਾ ਕੀਤਾ ਤਾਂ 2027 ਦੀਆਂ ਚੋਣਾਂ 'ਚ 'ਆਪ' ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਗਿੱਲ ਬਘਾਣਾ, ਈਸ਼ਰ ਸਿੰਘ ਨਰੂੜ, ਜਸਵਿੰਦਰ ਸਿੰਘ ਸੰਘਾ, ਰਤਨ ਸਿੰਘ ਸੈਣੀ, ਜਸਵਿੰਦਰ ਸਿੰਘ ਹਰਖੋਵਾਲ, ਕਰਮਜੀਤ ਸਿੰਘ ਅਟਵਾਲ, ਮੰਗਲ ਸਿੰਘ ਜਲਵੇੜਾ, ਬਲਵਿੰਦਰ ਸਿੰਘ ਭਾਮ, ਵਰਿੰਦਰ ਸਿੰਘ ਭਿੰਡਰ, ਜਸਵੀਰ ਸਿੰਘ ਪਰਮਾਰ, ਮੱਖਣਜੀਤ ਸਿੰਘ ਮੋਨਾ ਕਲਾਂ, ਗੁਰਦਿਆਲ ਸਿੰਘ ਜਲਵੇੜਾ ਸਤਨਾਮ ਸਿੰਘ ਸ਼ਿਦੂ, ਗੁਰਮੇਲ ਸਿੰਘ ਬਘਾਣਾ, ਬਲਵੀਰ ਸਿੰਘ ਤੰਬੜ ਮਹਿੰਦਰ ਸਿੰਘ ਸਾਬਕਾ ਸਰਪੰਚ ਮੁਖਿਲਆਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ 6 ਜੂਨ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਮੈਂਬਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ
Ad Position 24