21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੰਗਾਂ ਨੂੰ ਲੈ ਕੇ 6 ਜੂਨ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਡੀ. ਐਸ. ਟੀ. ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਬਤੌਰ ਕੰਟਰੈਕਟ/ਗੈੱਸਟ ਫੈਕਲਟੀ 700 ਦੇ ਕਰੀਬ ਇੰਸਟਰਕਟਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਾਂ | ਮੰਗਾਂ ਨੂੰ ਲੈ ਕਈ ਕਈ ਵਾਰ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗਾਂ ਕਰ ਚੁੱਕੇ ਹਾਂ ਪਰ ਕੋਈ ਹੱਲ ਨਹੀਂ ਹੋਇਆ | ਇਸ ਤੋਂ ਬਾਅਦ 29 ਜਨਵਰੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ, ਮੀਟਿੰਗ ਨਹੀਂ ਹੋਈ | ਇਸ ਤੋਂ ਬਾਅਦ ਕਈ ਵਾਰ ਸਮਾਂ ਦੇ ਕੇ ਮੀਟਿੰਗਾਂ ਜਾਂ ਤਾਂ ਰੱਦ ਕਰ ਦਿੱਤੀਆਂ ਗਈਆਂ ਜਾਂ ਅੱਗੇ ਸਮਾਂ ਪਾ ਦਿੱਤਾ ਗਿਆ | 14 ਮਈ ਨੂੰ ਮੀਟਿੰਗ ਦਾ ਸਮਾਂ ਦੇ ਕੇ ਸਰਕਾਰ ਭੱਜ ਗਈ ਅਤੇ ਅਗਲੀ ਮੀਟਿੰਗ ਅਗਲੇ ਹੁਕਮਾਂ ਤੱਕ ਦਾ ਪੱਤਰ ਜਾਰੀ ਕਰ ਦਿੱਤਾ ਗਿਆ, ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ 6 ਜੂਨ ਤੱਕ ਮੰਗਾਂ ਸੰਬੰਧੀ ਕੋਈ ਪੱਤਰ ਜਾਰੀ ਨਾ ਕੀਤਾ ਗਿਆ ਤਾਂ ਯੂਨੀਅਨ ਵਲੋਂ 6 ਜੂਨ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਰੋਸ ਪ੍ਰਦਰਸ਼ਨ ਨੂੰ ਪੱਕੇ ਧਰਨੇ 'ਚ ਵੀ ਤਬਦੀਲ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਕਿਰਨਦੀਪ ਸਿੰਘ, ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਵੀਰ ਸਿੰਘ, ਸਵਰਨ ਸਿੰਘ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਵਲੋਂ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਜਨਰਲ ਵਰਗ ਨੂੰ ਅਣਗੋਲਿਆਂ ਕਰਨ 'ਤੇ ਚੋਣਾਂ 'ਚ 'ਆਪ' ਦਾ ਕੀਤਾ ਜਾਵੇਗਾ ਵਿਰੋਧ-ਫੁਗਲਾਣਾ
Ad Position 24