21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੁਸਾਇਟੀ ਵਲੋਂ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 23-05-2026
ਗੜ੍ਹਦੀਵਾਲਾ, 22 ਮਈ (ਚੱਗਰ)-ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਸੁਸਾਇਟੀ ਪਿੰਡ ਡੱਫਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵੱਖ-ਵੱਖ ਕਲਾਸਾਂ 'ਚੋਂ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਤਗਮੇ, ਸਰਟੀਫਿਕੇਟ ਤੇ ਸਟੇਸ਼ਨਰੀ ਦਾ ਸਾਮਾਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਦਿਨੇਸ਼ ਠਾਕੁਰ ਵਲੋਂ ਸੁਸਾਇਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੁਸਾਇਟੀ ਵਲੋਂ ਜੋ ਹਰ ਸਾਲ ਇਨ੍ਹਾਂ ਬੱਚਿਆਂ ਨੂੰ ਇਹ ਵਿਸ਼ੇਸ਼ ਸਨਮਾਨ ਦਿੱਤੇ ਜਾਂਦੇ ਹਨ ਇਸ ਨਾਲ ਬੱਚਿਆਂ ਨੂੰ ਪੜ੍ਹਾਈ 'ਚ ਹੋਰ ਮੱਲਾਂ ਮਾਰਨ ਦੀ ਹੌਸਲਾ ਅਫਜਾਈ ਮਿਲਦੀ ਹੈ | ਇਸ ਮੌਕੇ ਰਮਨਦੀਪ ਸਿੰਘ, ਡੀ. ਡੀ. ਓ. ਅਮਨਦੀਪ ਸਿੰਘ, ਲੈਕਚਰਾਰ ਦਲਜੀਤ ਸਿੰਘ, ਲੈਕਚਰਾਰ ਉਮੇਸ਼ ਕੁਮਾਰ, ਗੁਰਪ੍ਰੀਤ ਸਿੰਘ, ਜਗਮੋਹਣ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ, ਰਮਨਦੀਪ ਕੌਰ, ਲੇਖਕ ਤੇ ਸਾਇੰਸ ਅਧਿਆਪਕ ਗੁਰਪ੍ਰੀਤ ਸਹੋਤਾ, ਰਵਿੰਦਰ ਸਿੰਘ, ਅਮਰਜੀਤ ਸਿੰਘ, ਸੁਖਪ੍ਰੀਤ ਸਿੰਘ, ਸਪਨਾ ਸਲਾਰੀਆ, ਰੇਖਾ ਦੇਵੀ, ਸੁਮਨਦੀਪ ਕੌਰ, ਅੰਮਿ੍ਤ ਜੋਤੀ, ਨਗਿੰਦਰ ਪਾਲ, ਜਗਦੇਵ ਸਿੰਘ ਆਦਿ ਸਮੇਤ ਸੁਸਾਇਟੀ ਮੈਂਬਰ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦਾ ਸਾਲਾਨਾ ਜੋੜ ਮੇਲਾ 31 ਨੂੰ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ 6 ਜੂਨ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
Ad Position 24