21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਜਿੰਪਾ ਵਲੋਂ ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਦੀ ਹੁਸ਼ਿਆਰਪੁਰ 'ਚ ਸ਼ੁਰੂਆਤ ਵੱਖ-ਵੱਖ ਵਾਰਡਾਂ ਦੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ

Ad Position 21
No active advertisement
ਅਜੀਤ ਡੈਸਕ 23-05-2026
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 21 ਤੇ 26 'ਚ ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਲੋਕ ਭਲਾਈ ਦੇ ਕਾਰਜਾਂ ਤਹਿਤ ਇਹ ਇਕ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ | ਲਾਭਪਾਤਰੀਆਂ ਨੂੰ 'ਮੇਰੀ ਰਸੋਈ' ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਦੇ ਰਸੋਈ ਦੇ ਵਿੱਤੀ ਬੋਝ ਨੂੰ ਘੱਟ ਕਰਨ 'ਚ ਵਰਦਾਨ ਸਾਬਤ ਹੋਵੇਗਾ ਕਿਉਂਕਿ ਰਾਸ਼ਨ ਕਿੱਟ 'ਚ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 1 ਕਿੱਲੋ ਲੂਣ, 200 ਗ੍ਰਾਮ ਹਲਦੀ ਤੇ 1 ਲੀਟਰ ਸਰੋਂ੍ਹ ਦਾ ਤੇਲ ਸ਼ਾਮਿਲ ਹੋਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 'ਮੇਰੀ ਰਸੋਈ' ਯੋਜਨਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਭਲਾਈ ਦੇ ਕਾਰਜ ਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਜਿਸ 'ਚ ਮੁਫ਼ਤ ਬਿਜਲੀ, ਮਿਆਰੀ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ, ਮਹਿਲਾਵਾਂ ਦੀ ਭਲਾਈ ਲਈ ਸਕੀਮਾਂ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਯੋਜਨਾ ਦੇ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲੇਗੀ, ਜਿਸ 'ਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਹੋਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 2.20 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ ਅਤੇ ਇਹ ਸਕੀਮ ਉਨ੍ਹਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਪ੍ਰਵੀਨ ਸੈਣੀ, ਮਨਜੋਤ ਕੌਰ, ਹਰਮਿੰਦਰ ਸਿੰਘ ਗੋਪੀ, ਹਰਵਿੰਦਰ ਸਿੰਘ ਹੈਰੀ, ਸਤਵੰਤ ਸਿੰਘ ਸਿਆਣ, ਕੁਲਵਿੰਦਰ ਸਿੰਘ ਹੁੰਦਲ, ਜਸਵੰਤ ਰਾਏ ਕਾਲਾ, ਮਨਜੀਤ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੂਨ 84 ਦੇ ਸ਼ਹੀਦਾਂ ਦੀ ਯਾਦ 'ਚ 7 ਰੋਜ਼ਾ ਸਮਾਗਮ ਸੰਬੰਧੀ ਰਮਦਾਸਪੁਰ 'ਚ ਸੇਵਾਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦਾ ਸਾਲਾਨਾ ਜੋੜ ਮੇਲਾ 31 ਨੂੰ
Ad Position 24