ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖਿਆ ਵਿਭਾਗ 'ਚ ਪਿਛਲੇ ਤਿੰਨ ਸਾਲਾਂ ਤੋਂ ਰੈਗੂਲਰ ਸੇਵਾਵਾਂ ਨਿਭਾਅ ਰਹੇ 4161 ਮਾਸਟਰ ਕਾਡਰ ਅਧਿਆਪਕਾਂ 'ਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਸੰਬੰਧੀ ਸ਼ੋਕਾਜ ਨੋਟਿਸ ਦੇਣ ਦੇ ਖ਼ਿਲਾਫ਼ ਪੀੜਤ ਅਧਿਆਪਕਾਂ ਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਟਰਮੀਨੇਸ਼ਨ ਸੰਬੰਧੀ ਸ਼ੋਕਾਜ ਨੋਟਿਸਾਂ ਨੂੰ ਰੱਦ ਕਰਨ ਲਈ ਮੰਗ ਪੱਤਰ ਭੇਜਿਆ | ਇਸ ਸੰਬੰਧੀ ਸੂਬਾ ਆਗੂ ਮੈਡਮ ਨਰਿੰਦਰ ਕੌਰ ਤੇ ਇਕਬਾਲਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਸਰਕਾਰ ਦੁਆਰਾ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਵੱਡੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਮੈਡਮ ਮਧੂ ਬਾਲਾ, ਮੈਡਮ ਸੋਨੀਆ ਆਦਿ ਅਧਿਆਪਕ ਤੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਵਲੋਂ ਨੰਦ ਰਾਮ ਸ਼ਾਮਿਲ ਸਨ |