20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼ਹੀਦ ਸੰਤ ਰਤਨ ਦਾਸ ਦੀ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਆਰੰਭ

Ad Position 21
No active advertisement
ਅਜੀਤ ਡੈਸਕ 23-05-2026
ਦਸੂਹਾ, 22 ਮਈ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਸੰਤ ਰਤਨ ਦਾਸ ਦੀ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਆਰੰਭ ਹੋ ਗਿਆ | ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਡੇਰਾ ਬਾਬਾ ਬੰਨਾ ਰਾਮ ਉਡਰਾ ਦੇ ਮੁੱਖ ਸੇਵਾਦਾਰ ਸੰਤ ਜਸਪਾਲ ਸਿੰਘ ਨੇ ਦੱਸਿਆ ਕਿ 24 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਕਥਾਵਾਚਕ ਤੇ ਕੀਰਤਨੀਆ ਸੰਗਤਾਂ ਨੂੰ ਗੁਰਬਾਣੀ ਦੇ ਮਨੋਰ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਵੀ ਸ਼ਾਮਿਲ ਹੋਣਗੇ | ਇਸ ਮੌਕੇ ਗਿਆਨੀ ਤੇਜਾ ਸਿੰਘ, ਹਰੀ ਸਿੰਘ, ਤੀਰਥ ਸਿੰਘ, ਬਾਬੂ ਹਰਬੰਸ ਲਾਲ, ਅਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਬੀਬੀ ਮਨਜਿੰਦਰ ਕੌਰ, ਜਸਬੀਰ ਕੌਰ, ਬੀਬੀ ਪ੍ਰਵੀਨ ਕੌਰ, ਬੀਬੀ ਸੁਮਨ ਕੁਮਾਰੀ, ਜਤਿੰਦਰ ਕੌਰ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਮਨੋਰੰਜਕ ਪੂਲ ਪਾਰਟੀ ਕਰਵਾਈ ਅਗਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਸਬੀਰ ਸਿੰਘ ਜੱਸਾ ਆਮ ਆਦਮੀ ਪਾਰਟੀ 'ਚ ਸ਼ਾਮਿਲ
Ad Position 24