20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦਸੂਹਾ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ - ਤਿਰਲੋਕ ਸਾਹੀ

Ad Position 21
No active advertisement
ਅਜੀਤ ਡੈਸਕ 23-05-2026
ਤਲਵਾੜਾ, 22 ਮਈ (ਮਨੀਸ਼ਾ ਮਹਿਤਾ)-ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੁਣ ਲੋਕਾਂ ਦਾ ਮੰਨ ਉੱਠ ਚੁੱਕਿਆ ਹੈ | ਪੰਜਾਬ 'ਚ ਇਸ ਸਮੇਂ ਕਤਲੇਆਮ, ਬੇਰੁਜ਼ਗਾਰੀ, ਲੁੱਟਾਂ, ਖੋਹਾਂ, ਮਹਿੰਗਾਈ ਨੇ ਸਭ ਦਾ ਜਿਊਣਾ ਮੁਹਾਰ ਕਰ ਦਿੱਤਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਤਿਰਲੋਕ ਸਿੰਘ ਸਾਹੀ ਸੇਵਾਮੁਕਤ ਸਬ ਇੰਸਪੈਕਟਰ ਨੇ ਕਾਂਗਰਸ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਾਰੇ ਹੀ ਵਾਰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸ ਲਈ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੇਗੀ ਅਤੇ ਹਲਕਾ ਦਸੂਹਾ ਦੀ ਸੀਟ ਸ਼ਾਨਦਾਰ ਢੰਗ ਨਾਲ ਜਿੱਤ ਕੇ ਕਾਂਗਰਸ ਹਾਈਕਮਾਨ ਦੀ ਝੋਲੀ 'ਚ ਪਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ 'ਆਪ' ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ-ਮੁਲਤਾਨੀ ਅਗਲੀ ਖ਼ਬਰ ਦਸੂਹਾ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ - ਤਿਰਲੋਕ ਸਾਹੀ
Ad Position 24