19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ 'ਆਪ' ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ-ਮੁਲਤਾਨੀ

Ad Position 21
No active advertisement
ਅਜੀਤ ਡੈਸਕ 23-05-2026
ਦਸੂਹਾ, 22 ਮਈ (ਭੁੱਲਰ)-ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਵੀਰ ਸਿੰਘ ਮੁਲਤਾਨੀ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਅਨੇਕਾਂ ਪ੍ਰਕਾਰ ਦੇ ਉਪਰਾਲੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੀ ਨਹੀਂ ਬਲਕਿ ਪੂਰਨ ਵਿਸ਼ਵਾਸ ਹੈ ਕਿ ਇਸ ਵਾਰ ਦੀਆਂ ਨਗਰ ਕੌਂਸਲ ਤੇ ਨਗਰ ਨਿਗਮਾਂ ਦੀਆਂ ਚੋਣਾਂ 'ਚ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਸ ਮੌਕੇ ਗੁਰਇਕਬਾਲ ਸਿੰਘ ਮੁਲਤਾਨੀ ਵਲੋਂ ਜ਼ਿਲਾ ਪ੍ਰਧਾਨ ਨੂੰ ਸਿਰੋਪਾਓ ਭੇਟ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਚੰਨਣ ਸਿੰਘ, ਕਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਸੁਮੇਰ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਵਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੂੰ ਆਇਲਟਸ 'ਚ ਦਾਖ਼ਲਾ ਲੈਣ ਦੀ ਅਪੀਲ-ਡੱਲਾ ਅਗਲੀ ਖ਼ਬਰ ਦਸੂਹਾ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ - ਤਿਰਲੋਕ ਸਾਹੀ
Ad Position 24