25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅੰਤਰਰਾਸ਼ਟਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਸਿੱਖ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-05-2026

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਾਡ 'ਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ | ਇਸ ਵਾਰ ਇਹ ਮਹਾਨ ਕੀਰਤਨ ਦਰਬਾਰ ਉਨ੍ਹਾਂ ਮਾਵਾਂ ਜਿਨ੍ਹਾਂ ਨੇ ਧਰਮ ਦੀ ਖਾਤਿਰ ਬੱਚਿਆਂ ਦੇ ਟੋਟੇ ਕਰਵਾ ਕੇ ਆਪਣੇ ਗਲਾਂ 'ਚ ਪੁਆਏ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ | ਮੀਟਿੰਗ 'ਚ ਕੀਰਤਨ ਦਰਬਾਰ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਕਰਵਾਉਣ ਤੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਦੀ ਆਓ ਭਗਤ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਅਵਤਾਰ ਸਿੰਘ ਜੌਹਲ, ਜਸਵਿੰਦਰ ਸਿੰਘ ਪਰਮਾਰ, ਜਸਪਾਲ ਸਿੰਘ, ਸਵਰਨ ਸਿੰਘ ਵੇਰਕਾ, ਕਮਲਜੀਤ ਸਿੰਘ ਭੂਪਾ, ਉਂਕਾਰ ਸਿੰਘ, ਕਮਲਜੀਤ ਸਿੰਘ ਸੈਣੀ, ਅਮਰਜੀਤ ਸਿੰਘ ਫੁੱਲ, ਸੰਤੋਖ ਸਿੰਘ ਅÏਜਲਾ, ਅਜਾਇਬ ਸਿੰਘ ਪਰਮਾਰ, ਯਾਦਵਿੰਦਰ ਸਿੰਘ ਸੋਢੀ,ਬਰਜਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਸੁਖਵਿੰਦਰ ਸਿੰਘ ਸਟੀਫ਼ਨ, ਹਰਕਮਲ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ 'ਚ ਕੱਚੇ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
Ad Position 24