25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵੇਰਕਾ ਮਿਲਕ ਪਲਾਂਟ 'ਚ ਕੱਚੇ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-05-2026

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਪਿੰਡ ਅੱਜੋਵਾਲ ਵਿਖੇ ਸਥਿਤ ਵੇਰਕਾ ਮਿਲਕ ਪਲਾਂਟ 'ਚ ਉਸ ਸਮੇਂ ਤਣਾਅ ਵਾਲਾ ਮਾਹੌਲ ਬਣ ਗਿਆ, ਜਦੋਂ ਕੱਚੇ ਮੁਲਾਜ਼ਮਾਂ ਨੇ ਪਲਾਂਟ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕੀਤੀ | ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ 'ਚ ਦਿੱਤੇ ਗਏ ਰੋਸ ਧਰਨੇ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਜਦੋਂ ਮੁੜ ਪਲਾਂਟ 'ਤੇ ਪਹੁੰਚੇ ਤਾਂ ਮੈਨੇਜਮੈਂਟ ਵਲੋਂ ਬਦਲੇ ਦੀ ਭਾਵਨਾ ਨਾਲ 26 ਕਰਮਚਾਰੀਆਂ ਲਈ ਗੇਟ ਬੰਦ ਕਰ ਦਿੱਤਾ ਗਿਆ | ਵੇਰਕਾ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਮੁਲਾਜ਼ਮਾਂ ਨੇ ਕਿਹਾ ਕਿ ਪਲਾਂਟ 'ਚ 250 ਤੋਂ ਵੱਧ ਕੱਚੇ ਕਰਮਚਾਰੀ ਕੰਮ ਕਰ ਰਹੇ ਹਨ ਤੇ ਬੀਤੇ ਦਿਨੀਂ ਮੁਹਾਲੀ ਵਿਖੇ ਦਿੱਤੇ ਧਰਨੇ 'ਚ ਹੁਸ਼ਿਆਰਪੁਰ ਪਲਾਂਟ ਦੇ ਕਰਮਚਾਰੀਆਂ ਨੇ ਵੀ ਵੱਡੀ ਗਿਣਤੀ 'ਚ ਹਿੱਸਾ ਲਿਆ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਮੈਨੇਜਮੈਂਟ ਨੇ 26 ਮੁਲਾਜ਼ਮਾਂ ਨੂੰ ਪਲਾਂਟ ਦੇ ਅੰਦਰ ਜਾਣ ਤੋਂ ਰੋਕ ਕੇ ਉਨ੍ਹਾਂ ਲਈ ਗੇਟ ਬੰਦ ਕਰ ਦਿੱਤਾ | ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਜਤਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਡੇਵਿਡ ਮਸੀਹ ਜਨਰਲ ਸੈਕਟਰੀ, ਮਹੇਸ਼ ਸ਼ਰਮਾ ਕੈਸ਼ੀਅਰ, ਮਨਪ੍ਰੀਤ ਸਿੰਘ ਮੀਤ ਪ੍ਰਧਾਨ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ | ਇਸ ਮੌਕੇ ਵੇਰਕਾ ਪਲਾਂਟ ਦੇ ਜਨਰਲ ਮੈਨੇਜਰ ਰਾਜੇਸ਼ ਬਲਸੋਤਰਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਲਾਂਟ ਦੇ ਮੁਲਾਜ਼ਮਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਤੁਸੀਂ ਧਰਨੇ ਵਿਚ 20-20 ਵਿਅਕਤੀ ਹੀ ਜਾਣ ਪਰ ਇਨ੍ਹਾਂ ਵਲੋਂ ਪੂਰਾ ਪਲਾਂਟ ਬੰਦ ਕਰਕੇ ਮੁਹਾਲੀ ਵਿਖੇ ਲੱਗੇ ਧਰਨੇ 'ਚ ਸ਼ਮੂਲੀਅਤ ਕੀਤੀ ਗਈ | ਇਸ ਕਰਕੇ ਮੈਨੇਜਮੈਂਟ ਨੂੰ ਪਲਾਂਟ ਚਲਾਉਣ ਲਈ ਮਜਬੂਰਨ ਜ਼ਿਲ੍ਹਾ ਰੋਜ਼ਗਾਰ ਐਪ ਰਾਹੀਂ ਨਵੇਂ ਵਰਕਰ ਰੱਖਣੇ ਪਏ ਅਤੇ ਜੇਕਰ ਪਲਾਂਟ ਬੰਦ ਹੋ ਜਾਂਦਾ ਤਾਂ ਵੱਡਾ ਆਰਥਿਕ ਨੁਕਸਾਨ ਹੋ ਜਾਣਾ ਸੀ |

Ad Position 22
No active advertisement
ਪਿਛਲੀ ਖ਼ਬਰ ਮਿਆਣੀ ਵਿਖੇ ਕਬਾੜ ਦੇ ਗੁਦਾਮ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਿਆ ਅਗਲੀ ਖ਼ਬਰ ਅੰਤਰਰਾਸ਼ਟਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਸਿੱਖ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ
Ad Position 24