26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੈਣੀਬਾਰ ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਜਥੇ. ਰਣਧੀਰ ਸਿੰਘ ਨੇ ਦਿੱਤਾ ਇਨਾਮ

Ad Position 21
No active advertisement
ਅਜੀਤ ਡੈਸਕ 24-05-2026
ਬੁੱਲ੍ਹੋਵਾਲ, 23 ਮਈ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਪਬਲਿਕ ਸਕੂਲ ਬੁੱਲ੍ਹੋਵਾਲ ਦੇ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ 'ਚੋਂ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 10 ਹਜ਼ਾਰ ਦੀ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ੍ਹ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਪਿ੍ੰ. ਸਤਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਵਿਚੋਂ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਵਿਦਿਆਰਥੀ ਜਿਨ੍ਹਾਂ 'ਚ ਦਸਵੀਂ ਜਮਾਤ ਵਿਚੋਂ ਕਰਨਦੀਪ ਸਿੰਘ ਨੇ 87.84 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਖਪ੍ਰੀਤ ਸਿੰਘ ਨੇ 84.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਯਸ਼ਪ੍ਰੀਤ ਕੌਰ ਨੇ 83.5 ਫ਼ੀਸਦੀ ਅੰਕ ਲੈ ਕੇ ਤੀਜੇ ਸਥਾਨ ਪ੍ਰਾਪਤ ਕੀਤਾ ਹੈ | ਅੱਠਵੀਂ ਜਮਾਤ 'ਚੋਂ ਨਵਪ੍ਰੀਤ ਕੌਰ ਨੇ 77.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦੀਪਿਕਾ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸੋਨਾਲੀਕਾ ਨੇ 70.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਪ੍ਰਾਪਤ ਕੀਤਾ ਹੈ ਇਸੇ ਤਰਾਂ ਜਮਾਤ ਪੰਜਵੀਂ ਵਿਚੋਂ ਤਮੰਨਾ ਨੇ 94.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਨਵੀਰ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਨਮਨ ਤਲਵਾਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਪ੍ਰਾਪਤ ਕੀਤਾ, ਨੂੰ ਇਸ ਮੌਕੇ ਸਿੱਖਿਆ ਮਾਹਿਰ ਮਾਸਟਰ ਰਣਧੀਰ ਸਿੰਘ, ਸਕੱਤਰ ਗੁਰਪ੍ਰੀਤ ਸਿੰਘ ਤੇ ਕਮੇਟੀ ਮੈਂਬਰ ਹਰਬਰਿੰਦਰ ਸਿੰਘ ਨੇ ਵੱਖ-ਵੱਖ ਜਮਾਤਾਂ ਵਿਚ ਅੱਵਲ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਹਰਬਰਿੰਦਰ ਸਿੰਘ ਵਲੋਂ ਵੀ ਆਪਣੀ ਸਵ. ਮਾਤਾ ਸੀਤਲ ਕੌਰ ਦੀ ਯਾਦ ਵਿਚ ਗਰੀਬ ਬੱਚਿਆਂ ਦੀ ਮਦਦ ਲਈ 12 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਨੂੰ ਦਾਨ ਦੇ ਰੂਪ ਵਿਚ ਦਿੱਤੀ | ਇਸ ਮੌਕੇ ਪਿ੍ੰਸੀਪਲ ਸਤਵਿੰਦਰ ਸਿੰਘ ਨਾਲ ਵਾਈਸ ਪਿ੍ੰ. ਪਿ੍ਤਪਾਲ ਕੌਰ, ਸੁਨੀਤਾ ਕੁਮਾਰੀ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ. ਐਸ. ਪੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਨੂੰ 51000 ਦੀ ਮਾਇਕ ਸਹਾਇਤਾ ਭੇਟ ਅਗਲੀ ਖ਼ਬਰ ਪੰਜਾਬ 'ਵਰਸਿਟੀ ਦੇ ਖੇਤਰੀ ਸੈਂਟਰ 'ਚ ਬੀ. ਈ. 'ਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 26 ਤੱਕ
Ad Position 24