ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿਨ ਰਾਤ ਇਕ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ 'ਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਜਥੇਦਾਰ ਰਵਿੰਦਰ ਸਿੰਘ ਚੱਕ, ਬਿਕਰਮ ਸਿੰਘ ਚੱਕ, ਹਰਮਨਜੀਤ ਸਿੰਘ ਚੱਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਹੁਸ਼ਿਆਰਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ ਦਾ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਸਨਮਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੱਖੀ ਤੇ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਸਤਿਕਾਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ | ਇਸ ਮੌਕੇ ਜਸਵਿੰਦਰ ਸਿੰਘ ਬਿੱਟੂ, ਗੁਰਜਿੰਦਰ ਸਿੰਘ ਚੱਕ, ਸੌਦਾਗਰ ਸਿੰਘ ਚਨੌਰ, ਮਲਕੀਤ ਸਿੰਘ ਮੁਕੇਰੀਆਂ ਤੇ ਵਰਕਰ ਹਾਜ਼ਰ ਸੀ |