26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਦੀ ਚੈਂਪੀਅਨ-11 ਲੀਗ ਕਿ੍ਕਟ ਟੂਰਨਾਮੈਂਟ ਲਈ ਚੋਣ

Ad Position 21
No active advertisement
ਅਜੀਤ ਡੈਸਕ 24-05-2026
ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਆਪਣੀ ਪ੍ਰਤਿਭਾ ਤੇ ਮਿਹਨਤ ਨਾਲ ਸਕੂਲ ਦਾ ਨਾਂਅ ਰੌਸ਼ਨ ਕਰਦੇ ਹੋਏ ਅੰਮਿ੍ਤਸਰ ਟੀਮ ਵਲੋਂ ਪ੍ਰਸਿੱਧ ਚੈਂਪੀਅਨ-11 ਲੀਗ ਟੂਰਨਾਮੈਂਟ (ਯੂ-16) ਲਈ ਚੁਣੇ ਜਾ ਕੇ ਵੱਡੀ ਉਪਲਬਧੀ ਹਾਸਿਲ ਕੀਤੀ ਹੈ | ਇਸ ਸ਼ਾਨਦਾਰ ਸਫਲਤਾ ਨਾਲ ਪੂਰੇ ਸਕੂਲ ਵਿਚ ਖੁਸ਼ੀ ਤੇ ਮਾਣ ਦਾ ਮਾਹੌਲ ਹੈ | ਅਨਮੋਲਪ੍ਰੀਤ ਸਿੰਘ ਦੀ ਇਸ ਉਪਲਬਧੀ 'ਚ ਸਕੂਲ ਦੀ ਪਿ੍ੰਸੀਪਲ ਅਰਚਨਾ ਸੂਦਨ ਤੇ ਕੋਚ ਹਕੀਕਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਦੇ ਮਾਰਗ ਦਰਸ਼ਨ ਤੇ ਨਿਰੰਤਰ ਪ੍ਰਯਾਸਾਂ ਨੇ ਵਿਦਿਆਰਥੀ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਮੌਕੇ ਸਕੂਲ ਦੇ ਸਨਮਾਨਯੋਗ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਅਰਚਨਾ ਸੂਦਨ ਨੇ ਵਿਦਿਆਰਥੀ ਅਤੇ ਕੋਚ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਗੈਰ-ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ 'ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ-ਜੀ. ਟੀ. ਯੂ. ਅਗਲੀ ਖ਼ਬਰ ਮੈਡੀਕਲ ਜਾਂਚ ਕੈਂਪ 28 ਨੂੰ
Ad Position 24