27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ 'ਚ ਸਟੂਡੈਂਟਸ ਕੌਂਸਲ ਦੀ ਚੋਣ

Ad Position 21
No active advertisement
ਅਜੀਤ ਡੈਸਕ 24-05-2026
ਅੱਡਾ ਸਰਾਂ, 23 ਮਈ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਅਤੇ ਪਿ੍ੰਸੀਪਲ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਵਿਚ ਵਿਦਿਆਰਥੀਆਂ ਵਿਚ ਅਗਵਾਈ ਦੀ ਭਾਵਨਾ, ਜ਼ਿੰਮੇਵਾਰੀ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਸਟੂਡੈਂਟ ਕੌਂਸਲ ਦੀ ਚੋਣ ਹੋਈ, ਜਿਸ ਵਿਚ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੋਟਿੰਗ ਰਾਹੀਂ ਆਪਣੇ ਪ੍ਰਤੀਨਿਧੀਆਂ ਦੀ ਚੋਣ ਕੀਤੀ | ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਅਨੁਸ਼ਾਸਨ ਨਾਲ ਕਰਵਾਈ ਗਈ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਜ਼ਿੰਮੇਵਾਰੀ ਅਤੇ ਅਗਵਾਈ ਦੇ ਮਹੱਤਵ ਬਾਰੇ ਜਾਣੂ ਕਰਵਾਇਆ | ਚੁਣੇ ਗਏ ਹੈੱਡ ਬੁਆਏ ਹਰਮਨ ਸਿੰਘ ਅਤੇ ਹੈੱਡ ਗਰਲ ਸਮਰੀਤੀ ਸਿੰਘ ਨੂੰ ਸਕੂਲ ਦੀਆਂ ਗਤੀਵਿਧੀਆਂ ਵਿਚ ਅਗਵਾਈ ਕਰਨ ਅਤੇ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਬਣਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਸਕੂਲ ਪਿ੍ੰਸੀਪਲ ਨੇ ਕਿਹਾ ਕਿ ਇਸ ਤਰਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਫ਼ੈਸਲਾ ਕਰਨ ਦੀ ਯੋਗਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਵਾਇਸ ਪਿ੍ੰਸੀਪਲ ਸਰਬਜੀਤ ਕੌਰ ਸਮੇਤ ਅਧਿਆਪਕ ਮਨਦੀਪ ਸਿੰਘ, ਸੁਖਲਿੰਦਰ ਪਾਲ ਸਿੰਘ, ਕਿਰਨਦੀਪ ਕੌਰ, ਦਲਜੀਤ ਕੌਰ, ਰਾਜਦੀਪ ਸੈਣੀ, ਗੁਰਪ੍ਰੀਤ ਕੌਰ, ਨਵਨੀਤ ਕੌਰ, ਸੰਦੀਪ ਕੌਰ, ਇੰਦਰਵੀਰ ਕੌਰ, ਸਿਮਰਪ੍ਰੀਤ , ਪਰਮਦੀਪ ਕੌਰ, ਬਬੀਤਾ, ਨੀਲਮਾ ਦੇਵੀ, ਅਵਤਾਰ ਕੌਰ, ਮਨਪ੍ਰੀਤ ਕੌਰ, ਸਿਮਰਨ ਸੈਣੀ, ਸ਼ਿਵਾਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਕਿੰਸ ਕੂਕਰ ਲਿਮ: 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਗਲੈਕਸੀ ਹੌਂਡਾ 'ਚ ਲਾਂਚ ਹੋਈ ਨਵੀਂ ਹੌੌਂਡਾ ਸਿਟੀ
Ad Position 24