27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹਾਕਿੰਸ ਕੂਕਰ ਲਿਮ: 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 24-05-2026
ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਂਮਾਰ ਦੇ ਨਿਰਦੇਸ਼ਾਂ ਅਨੁਸਾਰ ਹਾਕਿੰਸ ਕੂਕਰ ਲਿਮਟਿਡ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਤੇ ਇਸ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ, ਜਿਸ 'ਚ ਮੈਡੀਕਲ ਅਫ਼ਸਰ ਇੰ : ਡਾ. ਜਸਲੀਨ ਕੌਰ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਅਤੇ ਅਨਨਿਆ ਗੌਤਮ ਐਮ. ਟੀ. ਐਚ. ਆਰ., ਬਲਵੰਤ ਸਿੰਘ ਪ੍ਰਸੋਨਲ ਮੈਨੇਜਰ, ਰਮੇਸ਼ ਠਾਕੁਰ ਭਲਾਈ ਅਫ਼ਸਰ, ਹੇਮੰਤ ਕੁਸ਼ਵਾਹਾ ਐਮ. ਟੀ. ਐਚ. ਆਰ. ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ, ਪ੍ਰਸ਼ਾਂਤ ਆਦੀਆ ਕਾਉਂਸਲਰ, ਪਰਮਿੰਦਰ ਕੌਰ ਕਾਊਾਸਲਰ ਹਾਜ਼ਰ ਹੋਏ | ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇਕ ਲੰਬਾ ਸਮਾਂ ਚੱਲਣ ਵਾਲੀ ਮਾਨਸਿਕ ਬਿਮਾਰੀ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ਾ ਵਿਅਕਤੀ ਦੇ ਹਰ ਅੰਗ ਨੂੰ ਪ੍ਰਭਾਵਿਤ ਕਰਦਾ ਹੈ, ਸਿਰ ਤੋਂ ਪੈਰਾ ਦੇ ਅੰਗੂਠੇ ਤੱਕ ਪ੍ਰਭਾਵਿਤ ਕਰਦਾ ਹੈ | ਡਾ. ਜਸਲੀਨ ਕੌਰ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾਖੋਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜ ਆਬਾ ਦੀ ਧਰਤੀ ਪੰਜਾਬ ਜਿਸ ਦਾ ਨੌਜਵਾਨ ਨਸ਼ਿਆਂ ਦੀ ਇਸ ਦਲਦਲ 'ਚ ਧਸਦਾ ਜਾ ਰਿਹਾ ਹੈ | ਜੇਕਰ ਅਸੀਂ ਅੱਜ ਤੋਂ ਹੀ ਜਾਗਰੂਕ ਹੋਵਾਂਗੇ ਤਾਂ ਹੀ ਅਸੀਂ ਅਪਣੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੇ ਹਾਂ | ਇਸ ਮੌਕੇ ਪਰਮਿੰਦਰ ਕੌਰ ਕਾਊਾਸਲਰ ਨੇ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ, ਕਾਰਨ, ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪ੍ਰਸ਼ਾਂਤ ਆਦੀਆ ਨੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਾਡਾ ਇਹ ਸੰਦੇਸ਼ ਹਰ ਘਰ ਹਰ ਗਲੀ ਤੱਕ ਪਹੁੰਚਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਇਆ ਤਿੰਨ ਰੋਜ਼ਾ ਫ਼ਸਟ ਏਡ ਟ੍ਰੇਨਿੰਗ ਕੈਂਪ ਅਗਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ 'ਚ ਸਟੂਡੈਂਟਸ ਕੌਂਸਲ ਦੀ ਚੋਣ
Ad Position 24