28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮੀਟਿੰਗ 'ਚ ਸਰਕਲ ਅਹੁਦੇਦਾਰਾਂ ਦੀ ਚੋਣ

Ad Position 21
No active advertisement
ਅਜੀਤ ਡੈਸਕ 24-05-2026
ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਇਥੇ ਚੰਡੀਗੜ੍ਹ ਰੋਡ 'ਤੇ ਹਲਕਾ ਗੜ੍ਹਸ਼ੰਕਰ ਨਾਲ ਸੰਬੰਧਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ, ਜ਼ਿਲ੍ਹਾ ਆਗੂ ਸਤਵਿੰਦਰਜੀਤ ਸਿੰਘ ਸਰਪੰਚ ਪੈਂਸਰਾ ਤੇ ਜ਼ਿਲ੍ਹਾ ਆਗੂ ਮੱਖਣ ਸਿੰਘ ਸਹੋਤਾ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸਰਕਲ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ 'ਚ ਜਸਪ੍ਰੀਤ ਸਿੰਘ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਜਨਰਲ ਸਕੱਤਰ, ਸੋਢੀ ਸਿੰਘ ਅਤੇ ਜਸਕੰਵਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਭਜੋਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ | ਮੀਟਿੰਗ 'ਚ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਜਥੇਦਾਰ ਨਿਰਮਲ ਸਿੰਘ ਮਹਾਂਕਾਲ, ਜਸਵਿੰਦਰ ਸਿੰਘ, ਉਂਕਾਰ ਸਿੰਘ ਕਾਲਾ ਪੋਸੀ, ਜੈਪ੍ਰੀਤ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਗੁਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰਾਂ ਨੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਇਆ ਤਿੰਨ ਰੋਜ਼ਾ ਫ਼ਸਟ ਏਡ ਟ੍ਰੇਨਿੰਗ ਕੈਂਪ
Ad Position 24