27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

Ad Position 21
No active advertisement
ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਮੁਹੱਲਾ ਸੁਖੀਆਬਾਦ 'ਚ ਇਕ ਵਿਆਹੁਤਾ ਦੀ ਭੇਦਭਰੀ ਹਾਲਾਤਾਂ 'ਚ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਪਿ੍ਆ ਵਜੋਂ ਹੋਈ ਹੈ, ਜਿਸ ਦਾ ਵਿਆਹ ਰਾਜਨ ਨਾਲ 2018 'ਚ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਪੁੱਤਰ ਨੇ ਵੀ ਜਨਮ ਲਿਆ ਸੀ | ਜਾਣਕਾਰੀ ਅਨੁਸਾਰ ਮਿ੍ਤਕ ਪਿ੍ਆ ਦੇ ਮਾਪਿਆਂ ਨੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਲਗਾਤਾਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਨ੍ਹਾਂ ਨੂੰ ਕਈ ਵਾਰ ਗੱਲਬਾਤ ਰਾਹੀਂ ਸਮਝਾਇਆ ਵੀ ਗਿਆ ਸੀ ਪਰ ਫਿਰ ਵੀ ਸਹੁਰਾ ਪਰਿਵਾਰ ਉਸ ਨੰੂ ਤੰਗ ਪ੍ਰੇਸ਼ਾਨ ਕਰਨ ਤੋਂ ਨਹੀਂ ਹਟਿਆ | ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵੀ ਲੜਕੀ ਨਾਲ ਉਨ੍ਹਾਂ ਦੀ ਗੱਲ ਹੋਈ ਸੀ ਤੇ ਕੁੱਝ ਸਮੇਂ ਬਾਅਦ ਫ਼ੋਨ ਆਇਆ ਕਿ ਪਿ੍ਆ ਦੀ ਸਿਹਤ ਖ਼ਰਾਬ ਹੋ ਗਈ ਹੈ ਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ ਅਤੇ ਸਹੁਰਾ ਪਰਿਵਾਰ ਉਥੋਂ ਗ਼ਾਇਬ ਸੀ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਨੂੰ ਨਾਲ ਲੈ ਕੇ ਉਹ ਉਨ੍ਹਾਂ ਦੇ ਘਰ ਪਹੁੰਚੇ ਤਾਂ ਉੱਥੇ ਵੀ ਜਿੰਦੇ ਲੱਗੇ ਹੋਏ ਸਨ | ਇਸ ਮੌਕੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪਿ੍ਆ ਦੀ ਮੌਤ ਦੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ | ਇਸ ਸੰਬੰਧੀ ਪੁਲਿਸ ਅਧਿਕਾਰੀ ਐੱਸ. ਐੱਚ. ਓ. ਬਲਜਿੰਦਰ ਮੱਲ੍ਹੀ ਨੇ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਿ੍ਤਕ ਪਿ੍ਆ ਦੇ ਪਤੀ ਤੇ ਸੱਸ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਦਿਉਰ ਅਜੇ ਫ਼ਰਾਰ ਹੈ |
Ad Position 22
No active advertisement
ਪਿਛਲੀ ਖ਼ਬਰ ਐਨ. ਪੀ. ਐੱਸ. ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਨਾਲੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਪਿੰਡ ਟੱਬਾ ਵਾਸੀ
Ad Position 24