27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖ਼ਾਲਸਾ ਕਾਲਜ ਦੇ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 25-05-2026
ਮਾਹਿਲਪੁਰ, 24 ਮਈ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਚਲਦੇ ਕੋਰਸ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਪ੍ਰੋ. ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਤੀਜਾ ਸਮੈਸਟਰ ਦੇ ਨਤੀਜੇ 'ਚ ਵਿਦਿਆਰਥਣ ਅਰਸ਼ਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ 93.3 ਫ਼ੀਸਦੀ ਬਰਾਬਰ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨੇਹਾ ਨੇ 92 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਵਿਦਿਆਰਥਣ ਜਸਪਿੰਦਰ ਕੌਰ ਅਤੇ ਪ੍ਰੀਤਿਕਾ ਨੇ 91 ਫ਼ੀਸਦੀ ਅੰਕ ਬਰਾਬਰ ਹਾਸਿਲ ਕਰਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮੈਸਟਰ ਦੇ ਹੋਰ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਇਸ ਦੌਰਾਨ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੇ ਵਧਾਇਆ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਅਗਲੀ ਖ਼ਬਰ 21 ਸਾਲਾ ਨੌਜਵਾਨ ਦੇ ਕਤਲ ਦੇ ਮਾਮਲੇ 'ਚ 2 ਕਾਬੂ
Ad Position 24