27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 25-05-2026
ਬੀਣੇਵਾਲ, 24 ਮਈ (ਬੈਜ ਚੌਧਰੀ)-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ. ਐੱਚ. ਓ. ਗੜ੍ਹਸ਼ੰਕਰ ਗਗਨਦੀਪ ਸਿੰਘ ਸੇਖੋਂ ਦੀ ਅਗਵਾਈ 'ਚ ਭੈੜੇ ਪੁਰਸ਼ਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਏ. ਐੱਸ. ਆਈ. ਉਂਕਾਰ ਸਿੰਘ ਇੰਚਾਰਜ ਪੁਲਿਸ ਚੌਕੀ ਬੀਣੇਵਾਲ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ 1 ਨੌਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਗਸ਼ਤ ਦੌਰਾਨ ਲਿੰਕ ਰੋਡ ਪਿੱਪਲੀਵਾਲ ਤੋਂ ਮਨਜੀਤ ਸਿੰਘ ਪੁੱਤਰ ਅਰਜਨ ਦੇਵ ਨਿਵਾਸੀ ਸਮੁੰਦੜਾ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਪਾਸੋਂ 104 ਗਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਕਥਿਤ ਦੋਸ਼ੀ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ 'ਚ ਲੈ ਲਿਆ |
Ad Position 22
No active advertisement
ਪਿਛਲੀ ਖ਼ਬਰ ਡਰੱਗ ਮਰਦਮਸ਼ੁਮਾਰੀ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਦੇ ਪੈਸੇ ਦੀ ਬਰਬਾਦੀ-ਡੋਗਰਾ ਅਗਲੀ ਖ਼ਬਰ ਚਾਰ ਸਾਲ ਕੰਮ ਕੀਤੇ ਹੁੰਦੇ ਤਾਂ ਸਰਕਾਰ ਨੂੰ ਆਹ ਦਿਨ ਨਾ ਦੇਖਣੇ ਪੈਂਦੇ-ਲਾਲੀ
Ad Position 24