ਰਾਮਗੜ੍ਹ ਸੀਕਰੀ, 24 ਮਈ (ਕਟੋਚ)-ਸੂਬਾ ਸਰਕਾਰ ਵਲੋਂ ਕਰਵਾਈ ਜਾ ਰਹੀ 'ਡਰੱਗ ਤੇ ਸਮਾਜਿਕ ਆਰਥਿਕ ਮਰਦਮਸ਼ੁਮਾਰੀ ਤੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸ ਆਗੂ ਮਿੱਕੀ ਡੋਗਰਾ ਨੇ ਗੰਭੀਰ ਸਵਾਲ ਉਠਾਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨਸ਼ੇ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਇਸ ਨੂੰ ਰਾਜਨੀਤਿਕ ਪ੍ਰਚਾਰ ਦਾ ਮਾਧਿਅਮ ਬਣਾ ਰਹੀ ਹੈ | ਡੋਗਰਾ ਨੇ ਕਿਹਾ ਕਿ ਡਰੱਗ ਜਨਗਣਨਾ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਦੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਜਦਕਿ ਅਸਲ ਮਕਸਦ ਸਰਕਾਰ ਆਪਣੀ ਕੁਰਸੀ ਬਚਾਉਣ ਲਈ ਸਰਵੇ ਕਰਵਾ ਰਹੀ ਹੈ | ਡੋਗਰਾ ਨੇ ਭਗਵੰਤ ਮਾਨ ਸਰਕਾਰ ਦੇ ਦੋਸ਼ ਲਗਾਇਆ ਹੈ ਕਿ ਇਸ ਸਰਵੇ ਦੌਰਾਨ ਅਧਿਆਪਕਾਂ ਤੇ ਹੋਰ ਕਰਮਚਾਰੀ ਨੂੰ ਵੀ ਬਿਨਾਂ ਕਾਰਨ ਪ੍ਰੇਸ਼ਾਨ ਅਤੇ ਅਪਮਾਨਿਤ ਕੀਤਾ ਜਾ ਰਿਹਾ ਹੈ | ਡੋਗਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੱਚ ਅਤੇ ਪ੍ਰਚਾਰ ਦੇ ਵਿਚਕਾਰ ਦਾ ਅੰਤਰ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਆਂਕੜਿਆਂ ਤੇ ਦਾਅਵਿਆਂ ਨੂੰ ਲੈ ਕੇ ਚੌਕਸ ਰਹਿਣ |