ਦਸੂਹਾ, 24 ਮਈ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਦਲ ਵਿਖੇ ਸਨਮਾਨ ਕੀਤਾ | ਇਸ ਮੌਕੇ ਪਿ੍ੰਸੀਪਲ ਰਣਜੀਤ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕੀਤਾ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸਮਾਜਿਕ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਉਨ੍ਹਾਂ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਸਾਈਕਲ ਭੇਟ ਕਰਨ ਦਾ ਧੰਨਵਾਦ ਕੀਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਪਿ੍ੰਸੀਪਲ ਰਣਜੀਤ ਸਿੰਘ ਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਅੱਗੋਂ ਵੀ ਅਜਿਹੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ | ਇਸ ਮੌਕੇ ਪਿ੍ੰਸੀਪਲ ਰਣਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਦਵਿੰਦਰ ਸਿੰਘ, ਕੈਪਟਨ ਸਤਪਾਲ ਸਿੰਘ ਭੰਗੂ, ਲੈਕਚਰਾਰ ਲਖਬੀਰ ਸਿੰਘ, ਬਲਜੀਤ ਸਿੰਘ ਕਲਸੀ, ਭੁਪਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਦਿਆਲ ਸਿੰਘ, ਵਿੱਕੀ ਸਾਹੀ, ਦਿਲਪ੍ਰੀਤ ਸਿੰਘ, ਚਰਨਜੀਤ ਸਿੰਘ ਬਿੱਟੂ, ਰਣਜੀਤ ਸਿੰਘ ਬਾਜਵਾ, ਮੋਨੂ, ਸ਼ਰਨਜੀਤ ਸਿੰਘ ਵੀ ਹਾਜ਼ਰ ਸਨ |