27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਿੰਪਾ ਵਲੋਂ ਭਗਵਾਨ ਮਹਾਂਵੀਰ ਸੇਤੂ ਤੋਂ ਹਰਿਆਣਾ ਰੋਡ ਤੱਕ ਨਵੀਆਂ ਸਟਰੀਟ ਲਾਈਟਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਭਗਵਾਨ ਮਹਾਂਵੀਰ ਸੇਤੂ ਤੋਂ ਲੈ ਕੇ ਹਰਿਆਣਾ ਰੋਡ (ਮਿੳਾੂਸੀਪਲ ਲਿਮਟ) ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਨਗਰ ਨਿਗਮ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਇਸੇ ਕੜੀ ਤਹਿਤ 40 ਲੱਖ ਰੁਪਏ ਦੀ ਲਾਗਤ ਨਾਲ ਇਸ ਰਸਤੇ 'ਤੇ 96 ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ | ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਨੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਸ਼ਹਿਰ ਵਿਚ ਸਟਰੀਟ ਲਾਈਟਾਂ 'ਤੇ 10 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਹਲਕਿਆਂ 'ਚ ਪਹਿਲਾਂ ਹਨੇਰਾ ਰਹਿੰਦਾ ਸੀ, ਉਥੇ ਹੁਣ ਰੌਸ਼ਨੀ ਪਹੁੰਚ ਚੁੱਕੀ ਹੈ ਅਤੇ ਸ਼ਹਿਰ ਦੀਆਂ ਸਾਰੀਆਂ ਮਿੳਾੂਸੀਪਲ ਹੱਦਾਂ ਨੂੰ ਪੂਰੀ ਤਰ੍ਹਾਂ ਰੌਸ਼ਨ ਕਰਨ ਦਾ ਯਤਨ ਸਫਲਤਾਪੂਰਨ ਕੀਤਾ ਗਿਆ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੁਰੇਖਾ ਬੜਜਾਤਾ, ਸੁਖਵਿੰਦਰ ਕੌਰ, ਸਤਪਾਲ, ਤੀਰਥ ਰਾਮ, ਮਨੀ ਗੋਗੀਆ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਚੋਣ ਹਲਕਿਆਂ 'ਚ ਰਹੇਗਾ ਡਰਾਈ ਡੇਅ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਐੱਚ. ਪੀ. ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਡਾ. ਮਨਪ੍ਰੀਤ ਕੌਰ
Ad Position 24