27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕੱਲ੍ਹ ਚੋਣ ਹਲਕਿਆਂ 'ਚ ਰਹੇਗਾ ਡਰਾਈ ਡੇਅ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਨਿਆਂ ਸਹਿੰਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਜਿਥੇ-ਜਿਥੇ ਚੋਣ ਜ਼ਾਬਤਾ ਲੱਗਾ ਹੋਇਆ ਹੈ, ਉਥੇ 5 ਜਾਂ 5 ਤੋਂ ਵੱਧ ਵਿਅਕਤੀਆਂ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਅਨੁਸਾਰ 24 ਮਈ ਨੂੰ ਸ਼ਾਮ 4 ਵਜੇ ਤੋਂ ਚੋਣ ਪ੍ਰਚਾਰ ਬੰਦ ਹੋਣ ਨਾਲ ਇਹ ਹੁਕਮ ਤੁਰੰਤ ਲਾਗੂ ਹੋਣਗੇ ਤੇ 26 ਮਈ 2026 ਤੱਕ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ | ਇਨ੍ਹਾਂ ਹੁਕਮਾਂ 'ਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ 48 ਘੰਟਿਆਂ ਦੌਰਾਨ 4 ਵਿਅਕਤੀਆਂ ਦੀ ਗਿਣਤੀ ਤੱਕ ਘਰ-ਘਰ ਜਾ ਪ੍ਰਚਾਰ ਕੀਤਾ ਜਾ ਸਕਦਾ ਹੈ | ਇਸੇ ਤਰ੍ਹਾਂ ਜਿਹੜੇ ਸਿਆਸੀ ਆਗੂ, ਪਾਰਟੀ ਵਰਕਰ ਜਾਂ ਅਹੁਦੇਦਾਰ ਜਿਨ੍ਹਾਂ ਦੀ ਇਲਾਕੇ ਵਿਚ ਵੋਟ ਨਹੀਂ ਹੈ ਉਨ੍ਹਾਂ ਨੂੰ 24 ਮਈ ਸ਼ਾਮ 4 ਵਜੇ ਤੋਂ ਵੋਟਾਂ ਦੀ ਹਦੂਦ ਵਾਲਾ ਇਲਾਕਾ ਛੱਡਣਾ ਪਵੇਗਾ | ਇਸੇ ਤਰ੍ਹਾਂ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਆਬਕਾਰੀ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਿਕ 26 ਮਈ 2026 ਨੂੰ ਜਿਨ੍ਹਾਂ ਹਲਕਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ 'ਡਰਾਈ ਡੇਅ' ਰਹੇਗਾ | ਇਸੇ ਤਰ੍ਹਾਂ ਪੰਜਾਬ ਦੇ ਕਿਰਤ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿਚ ਰਜਿਸਟਰਡ ਦੁਕਾਨਾਂ ਅਤੇ ਹੋਰ ਥਾਵਾਂ 'ਤੇ ਕੰਮ ਕਰਨ ਵਾਲੇ ਉਹ ਵੋਟਰ ਜਿਨ੍ਹਾਂ ਦੀ ਨਗਰ ਕੌਂਸਲ ਚੋਣਾਂ ਵਿਚ ਵੋਟ ਹੈ, ਨੂੰ 26 ਮਈ 2026 ਨੂੰ ਕੰਮ ਤੋਂ ਛੋਟ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਵਾਰਡ ਨੰ. 10 ਦੇ ਉਮੀਦਵਾਰ ਰਮਨ ਡੋਗਰਾ ਲਈ ਚੋਣ ਪ੍ਰਚਾਰ ਅਗਲੀ ਖ਼ਬਰ ਜਿੰਪਾ ਵਲੋਂ ਭਗਵਾਨ ਮਹਾਂਵੀਰ ਸੇਤੂ ਤੋਂ ਹਰਿਆਣਾ ਰੋਡ ਤੱਕ ਨਵੀਆਂ ਸਟਰੀਟ ਲਾਈਟਾਂ ਦਾ ਉਦਘਾਟਨ
Ad Position 24