ਬੀਣੇਵਾਲ, 24 ਮਈ (ਬੈਜ ਚੌਧਰੀ)-ਪੰਜਾਬ 'ਚ 26 ਮਈ ਨੂੰ ਹੋਣ ਜਾ ਰਹੀਆਂ ਸਥਾਨਕ ਸਰਕਾਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਰਚਣ ਜਾ ਰਹੀ ਹੈ | ਭਾਜਪਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ | ਅੱਜ ਸੂਬੇ 'ਚ ਲਾ ਐਂਡ ਆਰਡਰ ਦਾ ਬੁਰਾ ਹਾਲ ਹੈ | ਨਸਾਂ ਪੂਰੇ ਜ਼ੋਰਾਂ 'ਤੇ ਹੈ | ਨੌਜਵਾਨ ਗੋਲੀਆਂ ਤੇ ਨਸ਼ੇ ਨਾਲ ਮਰ ਰਹੇ ਹਨ ਪਰ ਸਰਕਾਰ ਕੰੁਭਕਰਨੀ ਨੀਂਦ ਸੁੱਤੀ ਪਈ ਹੈ | ਰਾਣਾ ਨੇ ਕਿਹਾ ਕਿ ਅੱਜ ਪੂਰੇ ਦੇਸ਼ 'ਚ ਮੋਦੀ ਦੀ ਲਹਿਰ ਚੱਲ ਰਹੀ ਹੈ | ਪੰਜਾਬ ਦੇ ਲੋਕ ਬੇਸਬਰੀ ਨਾਲ ਜਨਵਰੀ 2027 ਦਾ ਇੰਤਜ਼ਾਰ ਕਰ ਰਹੇ ਹਨ | ਰਾਣਾ ਨੇ ਅੱਗੇ ਕਿਹਾ ਕਿ ਮੌਜੂਦਾ 'ਆਪ' ਪਾਰਟੀ ਵਿਧਾਨ ਸਭਾ 'ਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗੀ |