ਮੁਕੇਰੀਆਂ, 24 ਮਈ (ਰਾਮਗੜ੍ਹੀਆ)-ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤਿਆਂ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੇ 'ਮੋਰਚੇ' ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ 31 ਮਈ ਨੂੰ ਇਕ ਵਿਸ਼ਾਲ ਰੈਲੀ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੋਹਾਲੀ ਵਿਖੇ ਰੱਖੀ ਗਈ ਹੈ, ਜਿਸ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਚੰਡੀਗੜ੍ਹ ਨਿਵਾਸ ਵੱਲ ਮਾਰਚ ਕੀਤਾ ਜਾਵੇਗਾ | ਇਸ ਸੰਬੰਧੀ ਦਸੂਹਾ ਇਲਾਕੇ ਦੇ ਵੱਖ-ਵੱਖ ਸਕੂਲਾਂ ਚਿ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵਲੋਂ ਲਾਮਬੰਦੀ ਮੁਹਿੰਮ ਤਹਿਤ ਪਹੁੰਚ ਕੀਤੀ ਗਈ ਅਤੇ 31 ਮਈ ਦੀ ਸੂਬਾਈ ਰੈਲੀ ਲਈ ਸੁਨੇਹਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ਼.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ. ਪੀ. ਪੀ. ਐੱਫ਼.) ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਦੱਸਿਆ ਵਿੱਤੀ ਮੰਗਾਂ ਲਈ 31 ਮਈ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਨੇੜੇ ਸੂਬਾ ਪੱਧਰੀ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਨਿਰਮਲ ਸਿੰਘ ਨਿਹਾਲਪੁਰ, ਜਸਵੀਰ ਬੋਦਲ, ਜਸਵਿੰਦਰ ਝਿੰਗੜ, ਰਾਜਨ ਕੁਮਾਰ, ਜੀਵਨ ਕੁਮਾਰ ਸੰਧੂ, ਪਰਮਜੀਤ ਸਿੰਘ ਠੱਕਰ, ਰਵਿੰਦਰ ਰਵੀ, ਦਲਜਿੰਦਰ ਸਿੰਘ ਜਲੋਟਾ, ਕਸ਼ਮੀਰ ਸਿੰਘ, ਦਲਜੀਤ ਸਿੰਘ ਮੰਡ, ਵਿਜੇ ਕੁਮਾਰ ਆਦਿ ਵੀ ਮੌਜੂਦ ਸਨ |