27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਿੱਕ ਬਾਕਸਿੰਗ ਮੁਕਾਬਲੇ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਕਿੱਕ ਬਾਕਸਿੰਗ ਐਸੋਸੀਏਸ਼ਨ ਵਲੋਂ ਕਰਵਾਏ ਕਿੱਕ ਬਾਕਸਿੰਗ ਮੁਕਾਬਲੇ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ 10ਵੀਂ ਜਮਾਤ ਦੇ ਵਿਦਿਆਰਥੀ ਪਿ੍ੰਸ ਨੇ ਸੋਨੇ ਦਾ ਤਗਮਾ ਤੇ 9ਵੀਂ ਜਮਾਤ ਦੀ ਵਿਦਿਆਰਥਣ ਅਰਪਿਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਆਸਪੁਰ ਸਿੰਘ ਬੇਦੀ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ 'ਚ ਅਹਿਮ ਰੋਲ ਅਦਾ ਕਰਦੀਆਂ ਹਨ | ਡੀ. ਏ. ਵੀ. ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੂਲ ਦੇ ਮੈਨੇਜਰ ਡਾ. ਅਰਵਿੰਦ ਕੁਮਾਰ ਤੇ ਸਕੱਤਰ ਆਰ. ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਦੀ ਰੋਕਥਾਮ ਸੰਬੰਧੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੁਰਾਣੇ ਸਕੇਲ, ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ 31 ਮਈ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਮਾਰਚ ਲਈ ਲਾਮਬੰ...
Ad Position 24