27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਦਾ ਹੱਲ ਨਾ ਹੋਣ 'ਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ 'ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੋਈ | ਜਿਸ 'ਚ ਸੂਬੇ ਦੇ ਸਮੂਹ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਚ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਯੂਨੀਅਨ ਲੰਮੇ ਸਮੇਂ ਤੋਂ ਬਰਾਬਰ ਕੰਮ ਬਰਾਬਰ ਤਨਖ਼ਾਹ, ਸਮੂਹ ਮੁਲਾਜ਼ਮਾਂ ਲਈ ਗਰੈਚੁਟੀ, ਲੋਆਲਿਟੀ ਬੋਨਸ ਅਤੇ ਹੋਰ ਮੁੱਖ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਵਿਰੁੱਧ ਸੰਘਰਸ਼ ਕਰ ਰਹੀ ਹੈ, ਪ੍ਰੰਤੂ ਵਿਭਾਗ ਤੇ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਸਮੂਹ ਐਨ.ਐਚ.ਐਮ. ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ 'ਚ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਸਰਕਾਰ ਅਤੇ ਵਿਭਾਗ ਵਿਰੁੱਧ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਮੀਟਿੰਗ 'ਚ ਸੰਦੀਪ ਕੌਰ ਬਰਨਾਲਾ, ਰਾਮ ਸਿੰਘ ਕਪੂਰਥਲਾ, ਡਾ: ਜਤਿੰਦਰ, ਜਸਵੀਰ ਤਰਨਤਾਰਨ, ਗੁਰਪ੍ਰੀਤ ਮੁਕਤਸਰ, ਸੁਖਜੀਤ ਰੋਪੜ, ਕਿਰਨਜੀਤ ਕੌਰ ਮੁਹਾਲੀ, ਡਾ: ਸ਼ਿਵਰਾਜ ਲੁਧਿਆਣਾ, ਅਮਨਦੀਪ ਪਟਿਆਲਾ, ਜਸ਼ਨ ਫ਼ਤਿਹਗੜ੍ਹ ਸਾਹਿਬ, ਡਾ: ਸਿਮਰ ਮੋਗਾ, ਮਨਿੰਦਰ ਨਵਾਂਸ਼ਹਿਰ, ਡਾ: ਰਾਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਯੋਗੇਸ਼ ਸ਼ਰਮਾ ਨੂੰ ਸਦਮਾ, ਮਾਤਾ ਸਵਰਗਵਾਸ ਅਗਲੀ ਖ਼ਬਰ ਡੇਂਗੂ ਦੀ ਰੋਕਥਾਮ ਸੰਬੰਧੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ
Ad Position 24