ਹੁਸ਼ਿਆਰਪੁਰ, 24 ਮਈ (ਹਰਪ੍ਰੀਤ ਕੌਰ)-ਅਕਾਲੀ ਦਲ ਨੇ ਆਗੂ ਹਰਮਿੰਦਰ ਸਿੰਘ ਰਿੰਕੂ ਚਾਂਦਪੁਰੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਗ ਤੇ ਸਾਬਕਾ ਮੰਤਰੀ ਤੀਕਸ਼ਨ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਬੋਲਦਿਆਂ ਸਾਬਕਾ ਰਾਜ ਸਭਾ ਰਾਜ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਰਿੰਕੂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਭਾਜਪਾ ਅੰਦਰ ਹਰੇਕ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ | ਉਨ੍ਹਾਂ ਆਸ ਪ੍ਰਗਟਾਈ ਰਿੰਕੂ ਆਪਣਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |